12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੰਜਾਬ ਸਰਕਾਰ ਦਾ ਸਿੱਖ ਸੰਸਥਾਵਾਂ 'ਚ ਦਖ਼ਲ ਬਰਦਾਸ਼ਤ ਨਹੀਂ-ਧਾਮੀ

Ad Position 21
No active advertisement
ਅਜੀਤ ਡੈਸਕ 08-12-2025
ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸੰਬੰਧੀ ਕੁਝ ਜਥੇਬੰਦੀਆਂ ਦੇ ਧਰਨੇ ਦੀ ਪੰਜਾਬ ਸਰਕਾਰ ਵਲੋਂ ਕੀਤੀ ਗਈ ਅਗਵਾਈ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਸਥਾਵਾਂ ਵਿਚ ਖੁੱਲ੍ਹੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਪੁਰਾਣੇ ਮਾਮਲੇ 'ਚ ਲੱਗੇ ਧਰਨੇ ਵਿਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦਾ ਸ਼ਾਮਿਲ ਹੋਣਾ ਅਤੇ ਨਿਰਦੇਸ਼ ਦੇਣੇ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ | ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸੁਪਨਾ ਲੈਣਾ ਛੱਡ ਦੇਵੇ ਕਿ ਉਹ ਸਿੱਖ ਸੰਸਥਾਵਾਂ ਨੂੰ ਆਪਣੀ ਮਨਮਰਜ਼ੀ ਨਾਲ ਚਲਾਉਣਗੇ |

Ad Position 22
No active advertisement
ਪਿਛਲੀ ਖ਼ਬਰ ਆਤਿਸ਼ਬਾਜ਼ੀ ਚਲਾਈ ਅਗਲੀ ਖ਼ਬਰ ਸਾਡੀਆਂ ਫ਼ੌਜਾਂ ਨੇ 'ਆਪ੍ਰੇਸ਼ਨ ਸੰਧੂਰ' ਦੌਰਾਨ ਸੰਜਮ ਵਰਤਿਆ-ਰਾਜਨਾਥ
Ad Position 24