ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ, ''ਅਰਪੋਰਾ, ਗੋਆ ਵਿੱਚ ਹੋਇਆ ਅੱਗ ਦਾ ਹਾਦਸਾ ਬਹੁਤ ਦੁਖਦਾਈ ਹੈ¢ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ¢ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ¢ ਸਥਿਤੀ ਬਾਰੇ ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨਾਲ ਗੱਲ ਕੀਤੀ | ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ¢'' ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗ ਹਾਦਸੇ 'ਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਲਈ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ | ਜ਼ਖਮੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ 'ਚੋਂ 50,000 ਰੁਪਏ ਦਿੱਤੇ ਜਾਣਗੇ |