25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਐਸ਼ਦੀਪ ਤੇ ਜੁਗਰਾਜ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ <br/>

Ad Position 21
No active advertisement
ਅਜੀਤ ਡੈਸਕ 18-12-2025
ਐੱਸ. ਏ. ਐੱਸ. ਨਗਰ, 17 ਦਸੰਬਰ (ਕਪਿਲ ਵਧਵਾ)-ਕਬੱਡੀ ਖਿਡਾਰੀ ਅਤੇ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਹੱਤਿਆ ਕਾਂਡ ਦੀ ਜਾਂਚ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਹੱਤਿਆ ਦੀ ਸਾਜਿਸ਼ 'ਚ ਡੋਨੀ ਬੱਲ ਸਮੇਤ ਕੁੱਲ ਛੇ ਮੁਲਜ਼ਮ ਸ਼ਾਮਿਲ ਸਨ | ਦੋ ਮੁੱਖ ਸ਼ੂਟਰ ਹਨ, ਜਦਕਿ ਚਾਰ ਹੋਰਨਾਂ ਮੁਲਜ਼ਮਾਂ ਨੇ ਰੇਕੀ, ਲਾਜਿਸਟਿਕਸ ਅਤੇ ਭੱਜਣ ਦੀ ਯੋਜਨਾ 'ਚ ਸਹਾਇਤਾ ਕੀਤੀ ਸੀ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਗੈਂਗਸਟਰਾਂ ਐਸ਼ਦੀਪ ਸਿੰਘ ਅਤੇ ਜੁਗਰਾਜ ਸਿੰਘ ਨੂੰ ਮੁਹਾਲੀ ਅਦਾਲਤ ਵਿਖੇ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ | ਪੁਲਿਸ ਨੇ ਹੱਤਿਆ 'ਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਸੋਹਾਣਾ ਇਲਾਕੇ ਤੋਂ ਬਰਾਮਦ ਕਰ ਲਿਆ ਹੈ, ਜਦਕਿ ਇਕ ਹੋਰ ਵਾਹਨ ਵੀ ਕਬਜ਼ੇ ਵਿਚ ਲਿਆ ਗਿਆ ਹੈ | ਇਸ ਮਾਮਲੇ 'ਚ ਮੁੱਖ ਸ਼ੂਟਰ ਆਦਿੱਤਿਆ ਕਪੂਰ ਅਤੇ ਕਰਨ ਪਾਠਕ ਦੀ ਪਛਾਣ ਹੋ ਚੁੱਕੀ ਹੈ ਅਤੇ ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਾਰਤ ਤੇ ਇਥੋਪੀਆ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸੰਪਰਕ 'ਚ ਕੁਦਰਤੀ ਭਾਈਵਾਲ-ਮੋਦੀ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਨੂੰ ਕਾਂਗਰਸ ਦੀ ਸਖ਼ਤ ਟੱਕਰ
Ad Position 24