25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਲੋਕਾਂ ਨੇ 'ਆਪ' ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ 'ਤੇ ਲਾਈ ਮੋਹਰ-ਅਮਨ ਅਰੋੜਾ <br/>

Ad Position 21
No active advertisement
ਅਜੀਤ ਡੈਸਕ 18-12-2025
ਚੰਡੀਗੜ੍ਹ, 17 ਦਸੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਨੂੰ ਵੱਡਾ ਫ਼ਤਵਾ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ, ਉਨ੍ਹਾਂ ਨੇ ਇਸ ਨਤੀਜੇ ਨੂੰ 'ਆਪ' ਸਰਕਾਰ ਦੇ ਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਦਾ ਸਪੱਸ਼ਟ ਸਮਰਥਨ ਕਰਨਾ ਕਿਹਾ ਹੈ | ਇਸੇ ਦੌਰਾਨ ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਚੋਣਾਂ ਦੇ ਸਫਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ 14 ਤਰੀਕ ਨੂੰ ਹੋਈਆਂ ਵੋਟਾਂ ਹਾਲ ਹੀ ਦੇ ਸਮੇਂ ਵਿਚ ਸਭ ਤੋਂ ਸ਼ਾਂਤੀਪੂਰਨ ਅਤੇ ਨਿਰਪੱਖ ਸਥਾਨਕ ਸੰਸਥਾਵਾਂ ਦੀਆਂ ਚੋਣਾਂ 'ਚੋਂ ਇਕ ਸਨ, ਜੋ ਸੁਚਾਰੂ ਅਤੇ ਬਿਨਾਂ ਕਿਸੇ ਘਟਨਾ ਦੇ ਨੇਪਰੇ ਚੜ੍ਹੀਆਂ ਹਨ | ਉਨ੍ਹਾਂ ਨੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਆਗੂਆਂ, ਵਿਧਾਇਕਾਂ, ਉਮੀਦਵਾਰਾਂ ਅਤੇ ਖਾਸ ਕਰਕੇ ਸਮਰਪਿਤ ਵਲੰਟੀਅਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਜਿੱਤ 'ਆਪ' ਸਰਕਾਰ ਦੀ ਪਿਛਲੇ ਕੁਝ ਸਾਲਾਂ ਦੀ ਕਾਰਗੁਜ਼ਾਰੀ ਅਤੇ ਜ਼ਮੀਨੀ ਪੱਧਰ 'ਤੇ ਵਲੰਟੀਅਰਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਦੇ ਨੌਸ਼ਹਿਰਾ ਪੰਨੂੰਆਂ ਦਾ ਵਾਸੀ ਹੈ ਮਾਰਿਆ ਗਿਆ ਮਿੱਡੂ <br/> ਅਗਲੀ ਖ਼ਬਰ ਤਿੰਨ ਦੇਸ਼ਾਂ ਦੀ ਯਾਤਰਾ ਦੇ ਆਖਰੀ ਪੜਾਅ 'ਤੇ ਓਮਾਨ ਪੁੱਜੇ ਮੋਦੀ
Ad Position 24