25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਤਰਨ ਤਾਰਨ ਦੇ ਨੌਸ਼ਹਿਰਾ ਪੰਨੂੰਆਂ ਦਾ ਵਾਸੀ ਹੈ ਮਾਰਿਆ ਗਿਆ ਮਿੱਡੂ <br/>

Ad Position 21
No active advertisement
ਅਜੀਤ ਡੈਸਕ 18-12-2025
ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਲਾਲੜੂ ਦੇ ਨਜ਼ਦੀਕ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ ਨੌਜਵਾਨ ਹਰਪਿੰਦਰ ਸਿੰਘ ਉਰਫ਼ ਮਿੱਡੂ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂੰਆਂ ਦਾ ਰਹਿਣ ਵਾਲਾ ਹੈ | ਉਸ ਦਾ ਪਿਤਾ ਜਸਪਾਲ ਸਿੰਘ ਮਿਹਨਤ ਮਜ਼ਦੂਰੀ ਕਰਦਾ ਹੈ | ਗ਼ਰੀਬ ਪਰਿਵਾਰ ਨਾਲ ਸੰਬੰਧਿਤ ਮਿੱਡੂ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਕੰਮ ਗਿਆ ਸੀ | ਮਿੱਡੂ ਦਾ ਇਕ ਛੋਟਾ ਭਰਾ ਤੇ ਭੈਣ ਹੈ | ਪਤਾ ਲੱਗਾ ਹੈ ਕਿ ਮਿੱਡੂ ਦੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਮਿਲਣ 'ਤੇ ਉਸ ਦਾ ਦਾਦਾ ਮਨੋਹਰ ਸਿੰਘ ਪਿੰਡ ਦੇ ਕੁਝ ਮੁਹਤਬਰ ਵਿਅਕਤੀਆਂ ਨਾਲ ਪਿੰਡ ਲਾਲੜੂ ਵਿਖੇ ਗਏ ਹਨ, ਜਿਥੇ ਪੁਲਿਸ ਨਾਲ ਮੁਕਾਬਲੇ ਦੌਰਾਨ ਮਿੱਡੂ ਮਾਰਿਆ ਗਿਆ | ਮਿੱਡੂ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਸ ਨੇ ਕੋਈ ਗ਼ਲਤ ਕੰਮ ਨਹੀਂ ਕੀਤਾ | ਤਰਨ ਤਾਰਨ ਦੇ ਐਸ.ਐਸ.ਪੀ. ਸੁਰਿੰਦਰ ਲਾਂਬਾ ਦਾ ਕਹਿਣਾ ਹੈ ਕਿ ਮਿੱਡੂ ਨੌਸ਼ਹਿਰਾ ਪੰਨੂੰਆਂ ਦਾ ਨਿਵਾਸੀ ਹੈ ਅਤੇ ਇਸ ਨੇ ਇਲਾਕੇ ਅੰਦਰ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ, ਜਿਨ੍ਹਾਂ ਵਿਚ ਫਿਰੌਤੀਆਂ ਆਦਿ ਦੀਆਂ ਵਾਰਦਾਤਾਂ ਵੀ ਸ਼ਾਮਿਲ ਹੈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ-ਐਨ.ਸੀ.ਆਰ. 'ਚ ਪ੍ਰਦੂਸ਼ਣ ਰੋਕਣ ਲਈ ਚੁੱਕੇ ਕਦਮ ਅਸਫ਼ਲ ਸਾਬਤ ਹੋਏ-ਸੁਪਰੀਮ ਕੋਰਟ ਅਗਲੀ ਖ਼ਬਰ ਲੋਕਾਂ ਨੇ 'ਆਪ' ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ 'ਤੇ ਲਾਈ ਮੋਹਰ-ਅਮਨ ਅਰੋੜਾ <br/>
Ad Position 24