25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਦਿੱਲੀ-ਐਨ.ਸੀ.ਆਰ. 'ਚ ਪ੍ਰਦੂਸ਼ਣ ਰੋਕਣ ਲਈ ਚੁੱਕੇ ਕਦਮ ਅਸਫ਼ਲ ਸਾਬਤ ਹੋਏ-ਸੁਪਰੀਮ ਕੋਰਟ

Ad Position 21
No active advertisement
ਅਜੀਤ ਡੈਸਕ 18-12-2025

ਨਵੀਂ ਦਿੱਲੀ, 17 ਦਸੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. 'ਚ ਹਵਾ ਪ੍ਰਦੂਸ਼ਣ 'ਤੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਕਿਹਾ ਕਿ ਸਾਨੂੰ ਦਿੱਲੀ ਐਨ. ਸੀ. ਆਰ. 'ਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਦਾ ਕਾਰਗਰ ਹੱਲ ਲੱਭਣਾ ਪਏਗਾ | ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਦਿੱਲੀ-ਐਨ.ਸੀ.ਆਰ. 'ਚ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਗਏ ਕਦਮ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਏ ਹਨ | ਇਸ ਦੇ ਨਾਲ ਅਦਾਲਤ ਨੇ ਨਰਸਰੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਬੰਦ ਕਰਨ ਦੇ ਦਿੱਲੀ ਸਰਕਾਰ ਦੇ ਨਿਰਦੇਸ਼ਾਂ 'ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ | ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਸੁਣਵਾਈ ਦੌਰਾਨ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਐਨ.ਐਚ.ਏ.ਆਈ. (ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ) ਅਤੇ ਐਮ.ਸੀ.ਡੀ. (ਮਿਊਾਂਸਪਲ ਕਾਰਪੋਰੇਸ਼ਨ ਆਫ਼ ਦਿੱਲੀ) ਨੂੰ ਕੁਝ ਮਹੱਤਵਪੂਰਨ ਸੁਝਾਅ ਦਿੱਤੇ | ਅਦਾਲਤ ਨੇ ਪੁੱਛਿਆ ਕਿ ਕਿਉਂ ਨਾ ਦਿੱਲੀ ਸਰਹੱਦ 'ਤੇ 9 ਟੋਲ ਪਲਾਜ਼ਿਆਂ ਨੂੰ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਜਾਵੇ, ਕਿਉਂਕਿ ਟੋਲਾਂ 'ਤੇ ਲੱਗੀਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਪ੍ਰਦੂਸ਼ਣ ਦਾ ਇਕ ਵੱਡਾ ਕਾਰਨ ਹਨ | ਚੀਫ਼ ਜਸਟਿਸ ਨੇ ਪੁੱਛਿਆ ਕਿ, ਕੀ ਪੈਸਿਆਂ ਦੀ ਲੋੜ ਲਈ ਤੁਸੀਂ ਕਨਾਟ ਪਲੇਸ ਇਲਾਕੇ ਵਿਚ ਟੋਲ ਲਗਾ ਦੇਵੋਗੇ? ਉਨ੍ਹਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਸੰਕਟ ਹਰ ਸਾਲ ਦੀ ਗੱਲ ਹੋ ਗਈ ਹੈ ਅਤੇ 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (ਸੀ.ਏ.ਕਿਊ.ਐਮ.) ਨੂੰ ਇਸ ਨੂੰ ਹੱਲ ਕਰਨ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਪਏਗਾ | ਉਨ੍ਹਾਂ ਨੇ ਦਿੱਲੀ ਸਰਹੱਦ 'ਤੇ ਟੋਲ ਪਲਾਜਿਆਂ ਨੂੰ ਤਬਦੀਲ ਕਰਨ ਜਾਂ ਆਰਜ਼ੀ ਤੌਰ 'ਤੇ ਬੰਦ ਕਰਨ ਬਾਰੇ ਇਕ ਹਫ਼ਤੇ ਅੰਦਰ ਫ਼ੈਸਲਾ ਲੈਣ ਲਈ ਆਖਿਆ ਹੈ | ਸੁਣਵਾਈ ਦੌਰਾਨ ਪ੍ਰਦੂਸ਼ਣ ਦੇ ਕਾਰਨਾਂ 'ਤੇ ਚਰਚਾ ਕੀਤੀ ਗਈ, ਜਿਸ 'ਚ ਦਿੱਲੀ-ਗੁਰੂਗ੍ਰਾਮ ਐਮ.ਸੀ.ਡੀ. ਟੋਲ ਪਲਾਜ਼ਾ 'ਤੇ ਲੰਬੇ ਟ੍ਰੈਫਿਕ ਜਾਮ ਵੀ ਸ਼ਾਮਿਲ ਹਨ | ਅਦਾਲਤ ਨੂੰ ਦੱਸਿਆ ਗਿਆ ਕਿ ਇਸ ਟੋਲ ਪਲਾਜ਼ਾ 'ਤੇ ਹਰ ਰੋਜ਼ ਘੰਟਿਆਂਬੱਧੀ ਜਾਮ ਰਹਿੰਦਾ ਹੈ, ਜੇਕਰ ਐਮ.ਸੀ.ਡੀ. ਅਕਤੂਬਰ ਤੋਂ ਜਨਵਰੀ ਤੱਕ ਟੋਲ ਨਾ ਵਸੂਲੇ ਤਾਂ ਇਸ ਨਾਲ ਪ੍ਰਦੂਸ਼ਣ ਤੋਂ ਕਾਫ਼ੀ ਰਾਹਤ ਮਿਲੇਗੀ | ਬੈਂਚ ਨੇ ਵਾਤਾਵਰਣ ਪ੍ਰੇਮੀ ਐਮ.ਸੀ. ਮਹਿਤਾ ਦੁਆਰਾ ਦਾਇਰ ਪਟੀਸ਼ਨ ਨੂੰ ਅਗਲੇ ਨਿਰਦੇਸ਼ ਲਈ 6 ਜਨਵਰੀ ਨੂੰ ਸੂਚੀਬੱਧ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਹਲਕਾ ਦਾਖਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਇਕਤਰਫ਼ਾ ਜਿੱਤ ਅਗਲੀ ਖ਼ਬਰ ਤਰਨ ਤਾਰਨ ਦੇ ਨੌਸ਼ਹਿਰਾ ਪੰਨੂੰਆਂ ਦਾ ਵਾਸੀ ਹੈ ਮਾਰਿਆ ਗਿਆ ਮਿੱਡੂ <br/>
Ad Position 24