19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸੰਘਣੀ ਧੁੰਦ ਕਾਰਨ 27 ਤੋਂ ਵੱਧ ਉਡਾਣਾਂ ਰੱਦ

Ad Position 21
No active advertisement
ਅਜੀਤ ਡੈਸਕ 19-12-2025
ਨਵੀਂ ਦਿੱਲੀ, 18 ਦਸੰਬਰ (ਪੀ. ਟੀ. ਆਈ.)-ਰਾਸ਼ਟਰੀ ਰਾਜਧਾਨੀ ਸਮੇਤ ਉੱਤਰੀ ਭਾਰਤ 'ਚ ਪਈ ਸੰਘਣੀ ਧੁੰਦ ਕਾਰਨ ਜਿਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਉਥੇ ਇਸ ਦਾ ਸੜਕ, ਰੇਲ ਅਤੇ ਹਵਾਈ ਆਵਾਜਾਈ 'ਤੇ ਵੀ ਬਹੁਤ ਪ੍ਰਭਾਵ ਪਿਆ | ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ 'ਤੇ 27 ਤੋਂ ਵੱਧ ਉਡਾਣਾਂ ਰੱਦ ਕਰਨੀਆਂ ਪਈਆਂ | ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਵੀਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਉਡਾਣਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ | ਅਧਿਕਾਰੀ ਨੇ ਦੱਸਿਆ ਕਿ ਰੱਦ ਕੀਤੀਆਂ ਗਈਆਂ ਉਡਾਣਾਂ 'ਚ ਰਵਾਨਗੀ ਲਈ 16 ਅਤੇ ਆਗਮਨ ਲਈ 11 ਸ਼ਾਮਿਲ ਸਨ | ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਦਿਨ ਦੇ ਅੰਤ 'ਚ ਉਡਾਣਾਂ ਦਾ ਸੰਚਾਲਨ ਸੁਚਾਰੂ ਢੰਗ ਨਾਲ ਚੱਲਿਆ | ਵੱਖ-ਵੱਖ ਹਵਾਈ ਕੰਪਨੀਆਂ ਨੇ ਸੰਬੰਧਿਤ ਹਵਾਈ ਅੱਡਿਆਂ 'ਤੇ ਪ੍ਰਭਾਵਿਤ ਹੋਏ ਸੰਚਾਲਨ ਦੇ ਸੰਬੰਧ ਵਿਚ ਸਥਿਤੀ ਦੇ ਅਨੁਸਾਰ ਯਾਤਰੀ ਲਈ ਸਲਾਹ ਜਾਰੀ ਕੀਤੀ | ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਵੀ ਸੰਘਣੀ ਧੁੰਦ ਦੀ ਪੇਸ਼ੀਨਗੋਈ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਅਸੀਂ ਵੀਡੀਓ ਚਲਾਵਾਂਗੇ ਤੇ ਪੁੱਛਾਂਗੇ ਕਿ ਇਨਸਾਨੀਅਤ ਕੀ ਹੈ-ਸੁਪਰੀਮ ਕੋਰਟ <br/> ਅਗਲੀ ਖ਼ਬਰ ਸਿਰਫ਼ ਸੰਵਿਧਾਨਕ ਅਦਾਲਤਾਂ ਹੀ ਬਿਨਾਂ ਛੋਟ ਦੇ ਉਮਰ ਕੈਦ ਦੀ ਸਜ਼ਾ ਸੁਣਾ ਸਕਦੀਆਂ ਹਨ-ਸੁਪਰੀਮ ਕੋਰਟ
Ad Position 24