19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਰਾਜਨਾਥ ਵਲੋਂ ਨੀਦਰਲੈਂਡ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 19-12-2025

ਰੱਖਿਆ ਸਹਿਯੋਗ 'ਤੇ ਇਰਾਦਾ ਪੱਤਰ 'ਤੇ ਕੀਤੇ ਦਸਤਖ਼ਤ
ਨਵੀਂ ਦਿੱਲੀ, 18 ਦਸੰਬਰ (ਪੀ. ਟੀ. ਆਈ.)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਇਥੇ ਨੀਦਰਲੈਂਡ ਦੇ ਵਿਦੇਸ਼ ਮੰਤਰੀ ਡੇਵਿਡ ਵੈਨ ਵੀਲ ਨਾਲ ਮੁਲਾਕਾਤ ਕੀਤੀ, ਜਿਸ ਵਿਚ ਦੋਵਾਂ ਆਗੂਆਂ ਨੇ ਰੱਖਿਆ ਉਪਕਰਣਾਂ ਦੇ ''ਸਹਿ-ਵਿਕਾਸ ਅਤੇ ਸਹਿ-ਉਤਪਾਦਨ'' ਦੇ ਲਈ ਤਰਜੀਹ ਵਾਲੇ ਖੇਤਰਾਂ ਸਮੇਤ ਕਈ ਦੋਪੱਖੀ ਸੁਰੱਖਿਆ ਅਤੇ ਰੱਖਿਆ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਰੱਖਿਆ ਮੰਤਰਾਲੇ ਨੇ ਦੱਸਿਆ ਕਿ ਦੋਵਾਂ ਮੰਤਰੀਆਂ ਦੀ ਮੌਜੂਦਗੀ 'ਚ ਭਾਰਤ ਅਤੇ ਨੀਦਰਲੈਂਡ ਵਿਚਾਲੇ ਰੱਖਿਆ ਸਹਿਯੋਗ 'ਤੇ ਇਕ ਇਰਾਦਾ ਪੱਤਰ 'ਤੇ ਦਸਤਖਤ ਕੀਤੇ ਗਏ | ਇਹ ਦਸਤਾਵੇਜ਼ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਅਤੇ ਭਾਰਤ 'ਚ ਨੀਦਰਲੈਂਡ ਦੇ ਰਾਜਦੂਤ ਮਾਰਿਸਾ ਗੇਰਾਰਡਸ ਦੇ ਵਿਚਾਲੇ ਅਦਾਨ-ਪ੍ਰਦਾਨ ਕੀਤੇ ਗਏ | ਮੰਤਰਾਲੇ ਨੇ ਕਿਹਾ ਕਿ ਸਿੰਘ ਨੇ ਨੀਦਰਲੈਂਡ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ''ਦੋਵਾਂ ਦੇਸ਼ਾਂ ਵਿਚਾਲੇ ਮਜ਼ਬੂਤ ਅਤੇ ਵਧਦੀ ਰੱਖਿਆ ਸਾਂਝੇਦਾਰੀ ਦੀ ਪੁਸ਼ਟੀ ਕੀਤੀ |''

Ad Position 22
No active advertisement
ਪਿਛਲੀ ਖ਼ਬਰ ਈ. ਡੀ. ਵਲੋਂ ਪੀ.ਏ.ਸੀ.ਐੱਲ. ਦੀਆਂ 3,400 ਕਰੋੜ ਰੁਪਏ ਤੋਂ ਵੱਧ ਦੀਆਂ ਨਵੀਆਂ ਜਾਇਦਾਦਾਂ ਜ਼ਬਤ <br/> ਅਗਲੀ ਖ਼ਬਰ ਭਾਰਤ ਨੇ ਮੁੜ ਸ਼ੁਰੂ ਕੀਤਾ 'ਜਲ ਯੁੱਧ'-ਪਾਕਿਸਤਾਨ
Ad Position 24