14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਹਰਿਆਣਾ ਵਿਧਾਨ ਸਭਾ 'ਚ ਸੈਣੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਰੱਦ

Ad Position 21
No active advertisement
ਅਜੀਤ ਡੈਸਕ 20-12-2025

ਚੰਡੀਗੜ੍ਹ, 19 ਦਸੰਬਰ (ਪੀ. ਟੀ. ਆਈ.)-ਹਰਿਆਣਾ 'ਚ ਭਾਜਪਾ ਸਰਕਾਰ ਵਿਰੁੱਧ ਕਾਂਗਰਸ ਵਲੋਂ ਲਿਆਂਦਾ ਗਿਆ ਬੇਭਰੋਸਗੀ ਮਤਾ ਰਾਜ ਵਿਧਾਨ ਸਭਾ 'ਚ ਪੰਜ ਘੰਟੇ ਦੀ ਬਹਿਸ ਤੋਂ ਬਾਅਦ ਜ਼ੁਬਾਨੀ ਵੋਟ ਰਾਹੀਂ ਰੱਦ ਹੋ ਗਿਆ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵਾਕਆਊਟ ਕੀਤਾ | ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ 'ਚ ਕਾਂਗਰਸ ਦੇ ਮੈਂਬਰਾਂ ਨੇ ਵੋਟ ਚੋਰੀ, ਕਾਨੂੰਨ ਵਿਵਸਥਾ, ਬੇਰੁਜ਼ਗਾਰੀ ਤੇ ਕਿਸਾਨਾਂ ਦੀ ਦੁਰਦਸ਼ਾ ਸਮੇਤ ਕਈ ਮੁੱਦਿਆਂ 'ਤੇ ਸਰਕਾਰ 'ਤੇ ਤਿੱਖਾ ਹਮਲਾ ਕੀਤਾ | ਕਾਂਗਰਸ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੱਖ-ਵੱਖ ਮੁੱਦਿਆਂ 'ਤੇ ਤਸੱਲੀਬਖਸ਼ ਜਵਾਬ ਨਹੀਂ ਦਿੱਤਾ | ਹੁੱਡਾ ਨੇ ਮੁੱਖ ਮੰਤਰੀ ਨੂੰ ਕਿਹਾ ਸਮਾਜ ਦੇ ਸਾਰੇ ਵਰਗ ਇਸ ਸਰਕਾਰ ਤੋਂ ਤੰਗ ਆ ਚੁੱਕੇ ਹਨ, ਪਰ ਤੁਸੀਂ ਇਸ ਦਾ ਕੋਈ ਜਵਾਬ ਨਹੀਂ ਦੇ ਰਹੇ | ਸੰਸਦੀ ਮਾਮਲਿਆਂ ਦੇ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਕਿਉਂਕਿ ਕਾਂਗਰਸ ਮੈਂਬਰ ਵਾਕਆਊਟ ਕਰ ਚੁੱਕੇ ਹਨ, ਇਸ ਲਈ ਮਤੇ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ | ਸਪੀਕਰ ਹਰਵਿੰਦਰ ਕਲਿਆਣ ਨੇ ਸ਼ੁਰੂ 'ਚ ਸ਼ਾਮ ਨੂੰ ਉਠਾਏ ਜਾਣ ਵਾਲੇ ਮਤੇ 'ਤੇ ਚਰਚਾ ਲਈ ਦੋ ਘੰਟੇ ਰਾਖਵੇਂ ਰੱਖੇ ਸਨ, ਪਰ ਬਾਅਦ 'ਚ ਬਹਿਸ ਜਾਰੀ ਰਹਿਣ ਕਾਰਨ ਸਮਾਂ ਵਧਾ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹੇਰਾਲਡ ਕੇਸ-ਈ.ਡੀ. ਵਲੋਂ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਹਾਈ ਕੋਰਟ 'ਚ ਚੁਣੌਤੀ ਅਗਲੀ ਖ਼ਬਰ ਦਿੱਲੀ ਹਵਾਈ ਅੱਡੇ 'ਤੇ 79 ਉਡਾਣਾਂ ਰੱਦ
Ad Position 24