14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸੁਪਰੀਮ ਕੋਰਟ ਵਲੋਂ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ

Ad Position 21
No active advertisement
ਅਜੀਤ ਡੈਸਕ 20-12-2025

4 ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਦੇ ਆਦੇਸ਼
ਜਗਤਾਰ ਸਿੰਘ

ਨਵੀਂ ਦਿੱਲੀ, 19 ਦਸੰਬਰ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਾਭਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ, ਜਿਸ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣÏਤੀ ਦਿੱਤੀ ਗਈ ਹੈ, ਜਿਸ 'ਚ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ¢ ਜਸਟਿਸ ਵਿਕਰਮ ਨਾਥ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਮਜੀਠੀਆ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 4 ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰਨ ਦਾ ਨਿਰਦੇਸ਼ ਵੀ ਦਿੱਤਾ ਹੈ ਅਤੇ ਇਸ ਨੂੰ 19 ਜਨਵਰੀ ਨੂੰ ਸੁਣਵਾਈ ਲਈ ਮੁਲਤਵੀ ਕਰ ਦਿੱਤਾ¢ਹਾਲਾਂਕਿ, ਇਸ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ¢ 4 ਦਸੰਬਰ ਦੇ ਆਪਣੇ ਹੁਕਮ 'ਚ ਹਾਈ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਇਹ ਦੇਖਦੇ ਹੋਏ ਕਿ ਉਨ੍ਹਾਂ ਵਲੋਂ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ¢ਪੰਜਾਬ ਵਿਜੀਲੈਂਸ ਬਿਊਰੋ ਨੂੰ ਤਿੰਨ ਮਹੀਨਿਆਂ ਦੇ ਅੰਦਰ ਆਪਣੀ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿੰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਮਜੀਠੀਆ ਇਸ ਤੋਂ ਬਾਅਦ ਜ਼ਮਾਨਤ 'ਤੇ ਰਿਹਾਈ ਦੀ ਮੰਗ ਕਰ ਸਕਦੇ ਹਨ | ਸੁਪਰੀਮ ਕੋਰਟ 'ਚ ਸੁਣਵਾਈ ਦÏਰਾਨ ਮਜੀਠੀਆ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਐਸ. ਮੁਰਲੀਧਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਉਸ ਨੂੰ ਦਿੱਤੀ ਗਈ ਜ਼ਮਾਨਤ ਨੂੰ ਚੁਣÏਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ¢

Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ 'ਚ ਵਿਦਰੋਹੀ ਵਿਦਿਆਰਥੀ ਨੇਤਾ ਦੀ ਮੌਤ ਤੋਂ ਬਾਅਦ ਭੜਕੀ ਹਿੰਸਾ ਅਗਲੀ ਖ਼ਬਰ ਡੰਕੀ ਰੂਟ ਮਾਮਲਾ<br> ਈ.ਡੀ. ਵਲੋਂ 4 ਕਰੋੜ ਦੀ ਨਕਦੀ, 300 ਕਿੱਲੋ ਤੋਂ ਵੱਧ ਚਾਂਦੀ ਤੇ 6 ਕਿੱਲੋ ਸੋਨਾ ਬਰਾਮਦ
Ad Position 24