08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਾਕਿਸਤਾਨ 'ਚ ਫਿਰ ਉੱਠ ਸਕਦੀ ਹੈ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੀ ਲਹਿਰ

Ad Position 21
No active advertisement
ਅਜੀਤ ਡੈਸਕ 22-12-2025

ਪੀ.ਟੀ.ਆਈ. ਵਲੋਂ ਇਮਰਾਨ ਦੀ ਰਿਹਾਈ ਲਈ ਦੇਸ਼ ਦੀ ਹਰ ਸੜਕ ਜਾਮ ਕਰਨ ਦਾ ਐਲਾਨ
ਅੰਮਿ੍ਤਸਰ, 21 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੀ ਲਹਿਰ ਫਿਰ ਉੱਠ ਸਕਦੀ ਹੈ | ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਰਿਹਾਈ ਦੀ ਮੰਗ ਕਰਦੇ ਹੋਏ ਦੇਸ਼ ਵਿਆਪੀ ਬੰਦ ਅਤੇ ਵਿਰੋਧ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ | ਪਾਰਟੀ ਨੇ ਦੇਸ਼ ਭਰ 'ਚ ਇਕੋ ਸਮੇਂ ਪ੍ਰਦਰਸ਼ਨਾਂ ਤੋਂ ਪਹਿਲਾਂ ਸਾਰੇ ਇਕੱਠਾਂ ਲਈ ਆਦੇਸ਼ ਜਾਰੀ ਕੀਤੇ ਹਨ | ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਨੂੰ ਇਮਰਾਨ ਖ਼ਾਨ ਨੂੰ ਰਿਹਾਅ ਕਰਨ ਲਈ ਆਖ਼ਰੀ ਸੰਵਿਧਾਨਕ ਕੋਸ਼ਿਸ਼ ਦੱਸਿਆ ਹੈ | ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦਾ ਐਲਾਨ ਪਾਕਿਸਤਾਨੀ ਅਦਾਲਤ ਵਲੋਂ ਭਿ੍ਸ਼ਟਾਚਾਰ ਦੇ ਇਕ ਮਾਮਲੇ 'ਚ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 17 ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਇਆ ਹੈ | ਇਮਰਾਨ ਖ਼ਾਨ ਅਗਸਤ 2023 ਤੋਂ ਜੇਲ੍ਹ 'ਚ ਬੰਦ ਹਨ | ਸੰਯੁਕਤ ਰਾਸ਼ਟਰ ਨੇ ਵੀ ਉਨ੍ਹਾਂ ਦੀ ਇਕਾਂਤ ਕੈਦ ਤੋਂ ਰਿਹਾਈ ਦੀ ਮੰਗ ਕੀਤੀ ਹੈ | ਸੂਬਾ ਖ਼ੈਬਰ ਪਖਤੂਨਖਵਾ ਦੇ ਸਾਬਕਾ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਣ ਬਹੁਤ ਹੋ ਗਿਆ, ਹੁਣ ਸੜਕਾਂ 'ਤੇ ਉੱਤਰਨ ਦਾ ਸਮਾਂ ਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਅੰਦੋਲਨ ਇਮਰਾਨ ਖ਼ਾਨ ਦੇ ਸਿੱਧੇ ਨਿਰਦੇਸ਼ਾਂ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਸਾਨੂੰ ਉਨ੍ਹਾਂ ਤੋਂ ਸਪਸ਼ਟ ਨਿਰਦੇਸ਼ ਮਿਲੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵੱਡੇ ਪੱਧਰ 'ਤੇ ਸੜਕੀ ਅੰਦੋਲਨ ਲਈ ਯੋਜਨਾਵਾਂ ਨੂੰ ਅੰਤਿਮ ਰੂਪ ਦੇ ਰਹੀ ਹੈ | ਗੰਡਾਪੁਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਪੀ. ਟੀ. ਆਈ. ਪਾਕਿ ਦੀ ਹਰ ਸੜਕ ਅਤੇ ਲੇਨ ਨੂੰ ਜਾਮ ਕਰ ਦੇਵੇਗੀ | ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵਰਕਰ ਜਨ ਅੰਦੋਲਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਮਰਾਨ ਖ਼ਾਨ ਦੀ ਰਿਹਾਈ ਲਈ ਦਬਾਅ ਵਧਾਉਣ ਦਾ ਸਮਾਂ ਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਤਾਜਿਕਸਤਾਨ 'ਚ 4.8 ਤੀਬਰਤਾ ਦਾ ਭੁਚਾਲ <br/> ਅਗਲੀ ਖ਼ਬਰ ਇਮਰਾਨ ਨੂੰ ਨਹੀਂ ਕੀਤਾ ਜਾਵੇਗਾ ਕਿਸੇ ਹੋਰ ਜੇਲ੍ਹ 'ਚ ਤਬਦੀਲ-ਸਨਾਉੱਲਾ
Ad Position 24