08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਦਿੱਲੀ ਹਵਾਈ ਅੱਡੇ 'ਤੇ ਧੁੰਦ ਕਾਰਨ 110 ਉਡਾਣਾਂ ਰੱਦ

Ad Position 21
No active advertisement
ਅਜੀਤ ਡੈਸਕ 22-12-2025

370 ਦੇਰੀ ਨਾਲ ਚੱਲੀਆਂ
ਨਵੀਂ ਦਿੱਲੀ, 21 ਦਸੰਬਰ (ਪੀ. ਟੀ. ਆਈ.)-ਧੁੰਦ ਦੇ ਕਾਰਨ ਦਿ੍ਸ਼ਟੀ ਘੱਟ ਹੋਣ 'ਤੇ ਐਤਵਾਰ ਨੂੰ ਦਿੱਲੀ ਹਵਾਈ ਅੱਡੇ 'ਤੇ ਕੁੱਲ 110 ਉਡਾਣਾਂ ਰੱਦ ਕੀਤੀਆਂ ਗਈਆਂ ਅਤੇ 370 ਤੋਂ ਵੱਧ ਸੇਵਾਵਾਂ ਦੇਰੀ ਨਾਲ ਚੱਲੀਆਂ | ਇਕ ਅਧਿਕਾਰੀ ਨੇ ਕਿਹਾ ਕਿ ਹਵਾਈ ਅੱਡੇ 'ਤੇ 59 ਆਉਣ ਵਾਲੀਆਂ ਅਤੇ 51 ਜਾਣ ਵਾਲੀਆਂ ਉਡਾਣਾਂ ਰੱਦ ਕੀਤੀਆਂ ਗਈਆਂ | ਫਲਾਈਟ ਟਰੈਕਿੰਗ ਵੈੱਬਸਾਈਟ 'ਤੇ ਉਪਲਬਧ ਤਾਜ਼ਾ ਜਾਣਕਾਰੀ ਦੇ ਅਨੁਸਾਰ, 370 ਤੋਂ ਵੱਧ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਸਨ ਤੇ ਹਵਾਈ ਅੱਡੇ 'ਤੇ ਉਡਾਣਾਂ ਲਈ ਅÏਸਤ ਦੇਰੀ ਦਾ ਸਮਾਂ ਲਗਭਗ 26 ਮਿੰਟ ਸੀ | ਦੇਸ਼ ਦੇ ਸਭ ਤੋਂ ਵੱਡੇ ਹਵਾਈ ਅੱਡੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਮ ਤÏਰ 'ਤੇ ਰੋਜ਼ਾਨਾ ਲਗਭਗ 1,300 ਉਡਾਣਾਂ ਚੱਲਦੀਆਂ ਹਨ | ਸੰਘਣੀ ਧੁੰਦ ਨੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਅਤੇ ਹੋਰ ਹਵਾਈ ਅੱਡਿਆਂ 'ਤੇ ਉਡਾਣ ਦੇ ਸੰਚਾਲਨ ਵਿੱਚ ਵਿਘਨ ਪਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਉੱਤਰੀ ਭਾਰਤ 'ਚ ਸੀਤ ਲਹਿਰ ਨੇ ਫੜਿਆ ਜ਼ੋਰ ਅਗਲੀ ਖ਼ਬਰ 'ਜੀ ਰਾਮ ਜੀ' ਬਣਿਆ ਕਾਨੂੰਨ-ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
Ad Position 24