ਨਵੀਂ ਦਿੱਲੀ, 22 ਦਸੰਬਰ (ਏਜੰਸੀ)-ਬੰਗਲਾਦੇਸ਼ ਨੇ ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਦਰਮਿਆਨ ਭਾਰਤ 'ਚ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ | ਬੰਗਲਾਦੇਸ਼ ਹਾਈ ਕਮਿਸ਼ਨ ਨੇ ਭਾਰਤ 'ਚ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਸਾਰੀਆਂ ਵੀਜ਼ਾ ਸੇਵਾਵਾਂ ਆਰਜ਼ੀ ਤÏਰ 'ਤੇ ਬੰਦ ਕਰ ਦਿੱਤੀਆਂ | ਇਸ ਤੋਂ ਪਹਿਲਾਂ ਅਗਰਤਲਾ 'ਚ ਬੰਗਲਾਦੇਸ਼ ਕਾਊਾਸਲੇਟ ਵੀ ਵੀਜ਼ਾ ਸਰਵਿਸ 'ਤੇ ਰੋਕ ਲਾ ਚੁੱਕਿਆ ਹੈ | ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਵਲੋਂ ਦੋਵਾਂ ਮਿਸ਼ਨਾਂ ਦੇ ਬਾਹਰ ਪ੍ਰਦਰਸ਼ਨ ਕਰਨ ਤੋਂ ਬਾਅਦ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ | ਨਵੀਂ ਦਿੱਲੀ 'ਚ ਬੰਗਲਾਦੇਸ਼ ਹਾਈ ਕਮਿਸ਼ਨ ਨੇ ਇਕ ਜਨਤਕ ਨੋਟਿਸ ਜਾਰੀ ਕੀਤਾ, ਜਿਸ 'ਚ ਨਾ ਟਾਲਣ ਵਾਲੇ ਹਾਲਾਤ ਦੇ ਮੱਦੇਨਜ਼ਰ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਜ਼ਿਕਰ ਕੀਤਾ ਗਿਆ ਹੈ | ਤਿ੍ਪੁਰਾ 'ਚ ਬੰਗਲਾਦੇਸ਼ ਦੇ ਸਹਾਇਕ ਹਾਈ ਕਮਿਸ਼ਨ ਨੇ ਵੀ ਐਤਵਾਰ ਨੂੰ ਮਿਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰਨ ਬਾਰੇ ਅਜਿਹਾ ਹੀ ਐਲਾਨ ਕੀਤਾ ਸੀ | ਪਤਾ ਲੱਗਾ ਹੈ ਕਿ ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਕਰਨ ਲਈ ਢਾਕਾ ਦੇ ਇਕ ਨਿੱਜੀ ਆਪ੍ਰੇਟਰ ਨੇ ਵੀ ਆਪਣੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ | ਪਿਛਲੇ ਹਫ਼ਤੇ ਵਿਦਿਆਰਥੀ ਆਗੂ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਬੰਗਲਾਦੇਸ਼ 'ਚ ਪ੍ਰਦਰਸ਼ਨ ਸ਼ੁਰੂ ਹੋਏ ਸਨ | ਹਾਦੀ ਸਰਕਾਰ ਵਿਰੋਧੀ ਪ੍ਰਦਰਸ਼ਨਾਂ 'ਚ ਮੋਹਰੀ ਸੀ ਜਿਸ ਕਾਰਨ ਸ਼ੇਖ ਹਸੀਨਾ ਸਰਕਾਰ ਟਿਕ ਨਾ ਸਕੀ | ਪਿਛਲੇ ਹਫ਼ਤੇ ਕੁਝ ਪ੍ਰਦਰਸ਼ਨਕਾਰੀਆਂ ਨੇ ਭਾਰਤ ਵਿਰੁੱਧ ਵੀ ਆਪਣਾ ਗੁੱਸਾ ਪ੍ਰਗਟਾਇਆ ਸੀ |