ਨਵੀਂ ਦਿੱਲੀ, 22 ਦਸੰਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਨੈਸ਼ਨਲ ਹੇਰਾਲਡ ਮਾਮਲੇ ਵਿਚ ਕਾਂਗਰਸੀ ਆਗੂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ¢ ਅਦਾਲਤ ਨੇ ਇਸ ਮਾਮਲੇ ਵਿਚ ਇਨ੍ਹਾਂ ਦੋਵਾਂ ਆਗੂਆਂ ਤੋਂ ਜਵਾਬ ਮੰਗਿਆ ਹੈ¢ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀ ਉਸ ਅਰਜ਼ੀ 'ਤੇ ਇਹ ਨੋਟਿਸ ਜਾਰੀ ਕੀਤਾ ਗਿਆ ਹੈ ,ਜਿਸ ਵਿਚ ਈ.ਡੀ. ਨੇ ਟਰਾਇਲ ਕੋਰਟ ਵੱਲੋਂ ਮਨੀ ਲਾਂਡਰਿੰਗ ਕੇਸ ਨੂੰ ਖ਼ਾਰਜ ਕਰ ਦਿੱਤਾ ਸੀ¢ ਟ੍ਰਾਇਲ ਕੋਰਟ ਨੇ ਕਿਹਾ ਸੀ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਜਾਂਚ ਕਰ ਰਹੀ ਹੈ¢ ਇਸ ਲਈ ਇਸ ਮਾਮਲੇ ਵਿਚ ਮਨੀ ਲਾਂਡਰਿੰਗ ਦੇ ਤਹਿਤ ਕੇਸ ਅੱਗੇ ਨਹੀਂ ਵਧਾਇਆ ਜਾ ਸਕਦਾ¢ ਇਸ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਈ.ਡੀ. ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ, ਜਿਸ ਤੋਂ ਬਾਅਦ ਬੈਂਚ ਨੇ ਸੋਨੀਆ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ¢ ਇਸ ਕੇਸ ਦੀ ਅਗਲੀ ਸੁਣਵਾਈ ਹੁਣ ਮਾਰਚ 2026 ਵਿਚ ਹੋਏਗੀ¢