ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕਾਰਤੀ ਚਿਦੰਬਰਮ ਤੇ ਹੋਰਨਾਂ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਹੁਕਮ

Ad Position 21
No active advertisement
ਅਜੀਤ ਡੈਸਕ 24-12-2025
ਨਵੀਂ ਦਿੱਲੀ, 23 ਦਸੰਬਰ (ਜਗਤਾਰ ਸਿੰਘ)-ਦਿੱਲੀ ਦੀ ਇੱਕ ਅਦਾਲਤ ਨੇ ਚੀਨੀ (ਚੀਨ) ਵੀਜ਼ਾ ਘੁਟਾਲੇ ਨਾਲ ਸੰਬੰਧਿਤ ਸੀ. ਬੀ. ਆਈ. ਮਾਮਲੇ ਵਿਚ ਕਾਂਗਰਸ ਸੰਸਦ ਮੈਂਬਰ ਕਾਰਤੀ ਪੀ. ਚਿਦੰਬਰਮ ਅਤੇ ਹੋਰਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ | ਇਹ ਮਾਮਲਾ 2011 ਨਾਲ ਸੰਬੰਧਿਤ ਹੈ ਜਦੋਂ ਕਾਰਤੀ ਦੇ ਪਿਤਾ ਪੀ. ਚਿਦੰਬਰਮ ਗ੍ਰਹਿ ਮੰਤਰੀ ਸਨ ¢ ਜਾਣਕਾਰੀ ਮੁਤਾਬਿਕ 2011 ਵਿਚ ਪੰਜਾਬ 'ਚ ਤਲਵੰਡੀ ਸਾਬੋ ਪਾਵਰ ਲਿਮਟਿਡ ਨਾਂਅ ਦੀ ਇੱਕ ਕੰਪਨੀ ਦੇ ਤਹਿਤ ਇੱਕ ਬਿਜਲੀ ਪ੍ਰਾਜੈਕਟ ਚਲਾਇਆ ਜਾ ਰਿਹਾ ਸੀ, ਜਿਸ ਵਿਚ ਚੀਨ ਦੇ ਕਾਮੇ ਕੰਮ ਕਰ ਰਹੇ ਸਨ ¢ ਇਨ੍ਹਾਂ ਕਾਮਿਆਂ ਨੂੰ ਵਿਸ਼ੇਸ਼ ਪ੍ਰਾਜੈਕਟ ਵੀਜ਼ੇ ਜਾਰੀ ਕੀਤੇ ਗਏ ਸਨ ¢ ਕਾਰਤੀ ਚਿਦੰਬਰਮ 'ਤੇ ਭਾਰਤ ਵਿਚ ਕੰਮ ਕਰਨ ਲਈ ਵੀਜ਼ਾ ਪ੍ਰਾਪਤ ਕਰਨ ਵਿਚ ਚੀਨੀ ਨਾਗਰਿਕਾਂ ਦੀ ਗੈਰ-ਕਾਨੂੰਨੀ ਸਹਾਇਤਾ ਕਰਨ ਦੇ ਬਦਲੇ ਰਿਸ਼ਵਤ ਲੈਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ ¢ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਦੇ ਵਿਸ਼ੇਸ਼ ਜੱਜ ਦਿਗ ਵਿਨੇ ਸਿੰਘ ਨੇ ਕਾਰਤੀ ਚਿਦੰਬਰਮ ਅਤੇ ਸੱਤ ਹੋਰਾਂ ਵਿਰੁੱਧ ਮਾਮਲੇ ਦੀ ਸੁਣਵਾਈ ਕਰਦਿਆਂ ਸੱਤ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਅਤੇ ਇੱਕ ਚੇਤਨ ਸ੍ਰੀਵਾਸਤਵ ਨੂੰ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵਲੋਂ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ ਕੁਲਦੀਪ ਸੇਂਗਰ ਦੀ ਸਜ਼ਾ 'ਤੇ ਰੋਕ
Ad Position 24
No active advertisement