ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵਲੋਂ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-12-2025

ਨਵੀਂ ਦਿੱਲੀ, 23 ਦਸੰਬਰ (ਉਪਮਾ ਡਾਗਾ ਪਾਰਥ)-ਬੰਗਲਾਦੇਸ਼ 'ਚ ਪਿਛਲੇ ਹਫ਼ਤੇ ਇਕ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੀ ਭੀੜ ਵਲੋਂ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਵਿਰੋਧ 'ਚ ਮੰਗਲਵਾਰ ਨੂੰ ਨਵੀਂ ਦਿੱਲੀ ਸਥਿਤ ਬੰਗਲਾਦੇਸ਼ ਹਾਈ ਕਮਿਸ਼ਨ ਦੇ ਅੱਗੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਹੋਇਆ | ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵਲੋਂ ਕੀਤੇ ਇਸ ਪ੍ਰਦਰਸ਼ਨ 'ਚ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਦੀ ਮੰਗ ਕੀਤੀ ਗਈ | ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਲਈ ਲਾਏ ਬੈਰੀਕੇਡ ਤੋੜਦਿਆਂ ਬੰਗਲਾਦੇਸ਼ 'ਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ | ਪ੍ਰਦਰਸ਼ਨਕਾਰੀਆਂ ਵਲੋਂ 'ਭਾਰਤ ਮਾਤਾ ਦੀ ਜੈ', 'ਯੂਨੁਸ ਸਰਕਾਰ ਹੋਸ਼ ਮੇਂ ਆਓ' ਅਤੇ 'ਹਿੰਦੂ ਹੱਤਿਆ ਬੰਦ ਕਰੋ' ਦੇ ਨਾਅਰੇ ਵੀ ਲਗਾਏ ਗਏ | ਪੁਲਿਸ ਵਲੋਂ ਪਹਿਲਾਂ ਹੀ ਇਲਾਕੇ ਲਈ 3 ਪੱਧਰੀ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਪੁਲਿਸ ਅਤੇ ਨੀਮ ਸੁਰੱਖਿਆ ਬਲਾਂ ਦੀਆਂ ਵਾਧੂ ਟੁਕੜੀਆਂ ਨੂੰ ਤਾਇਨਾਤ ਕੀਤਾ ਗਿਆ ਸੀ | ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਨੂੰ ਰੋਕਣ 'ਚ ਕਾਫ਼ੀ ਮੁਸ਼ਕਤ ਕਰਨੀ ਪਈ | ਪ੍ਰਦਰਸ਼ਨਕਾਰੀ ਘੱਟੋ-ਘੱਟ 2 ਪੱਧਰੀ ਸੁਰੱਖਿਆ ਦਾ ਘੇਰਾ ਤੋੜਣ 'ਚ ਕਾਮਯਾਬ ਵੀ ਹੋ ਗਏ | ਹਾਲਾਤ ਨੂੰ ਕਾਬੂ 'ਚ ਕਰਨ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ | ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਵੀ ਲਿਆ, ਹਾਲਾਂਕਿ ਬਾਅਦ ਦੁਪਹਿਰ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ | ਦਿੱਲੀ ਦੇ ਚਾਣਕਿਆਪੁਰੀ ਇਲਾਕੇ 'ਚ ਸਥਿਤ  ਬੰਗਲਾਦੇਸ਼ ਹਾਈ ਕਮਿਸ਼ਨ ਵੱਲ ਜਾਣ ਵਾਲੇ ਰਾਧੇਕ੍ਰਿਸ਼ਨਾ ਮਾਰਗ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਕੇ ਕਈ ਪੱਧਰ ਦਾ ਸੁਰੱਖਿਆ ਘੇਰਾ ਬਣਾ ਕੇ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ | ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਵਿਦਿਆਰਥੀ ਨੇਤਾ ਸ਼ਰੀਫ ਉਸਮਾਨ ਹਾਦੀ, ਜੋ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦਾ ਮੁੱਖ ਚਿਹਰਾ ਸੀ, ਦੀ ਮੌਤ ਤੋਂ ਬਾਅਦ ਪੂਰੇ ਮੁਲਕ 'ਚ ਅਸ਼ਾਂਤੀ ਦੀ ਲਹਿਰ ਸੀ | ਇਸੇ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਭਾਰਤ ਦੇ ਖ਼ਿਲਾਫ਼ ਵੀ ਆਪਣਾ ਗ਼ੁੱਸਾ ਜਾਹਿਰ ਕਰਦਿਆਂ ਇਕ ਹਿੰਦੂ ਵਿਅਕਤੀ ਦੀਪੂ ਚੰਦਰ ਦਾਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ ਅਤੇ ਫਿਰ ਰੁੱਖ 'ਤੇ ਲਟਕਾ ਕੇ ਸਾੜ ਦਿੱਤਾ ਗਿਆ ਸੀ |
ਕੋਲਕਾਤਾ 'ਚ ਡਿਪਟੀ ਹਾਈ ਕਮਿਸ਼ਨ ਵੱਲ ਪ੍ਰਦਰਸ਼ਨ
ਕੋਲਕਾਤਾ, (ਪੀ. ਟੀ. ਆਈ.)-ਕੋਲਕਾਤਾ 'ਚ ਵੀ ਹਿੰਦੂ ਸੰਗਠਨਾਂ ਵਲੋਂ ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਤੱਕ ਰੋਸ ਮਾਰਚ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ | ਕੇਂਦਰੀ ਕੋਲਕਾਤਾ ਦੇ ਬੇਕਬਾਗਨ ਵਿਖੇ ਸਥਿਤ ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਦਫ਼ਤਰ ਵੱਲ ਜਾਣ ਵਾਲੇ ਰਸਤੇ 'ਤੇ ਲਗਾਏ ਬੈਰੀਕੇਡ ਤੋੜਨ ਤੋਂ ਬਾਅਦ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਵੀ ਕੀਤਾ ਗਿਆ | ਇਸ ਦੌਰਾਨ ਘੱਟੋ-ਘੱਟ 12 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਵੀ ਲਿਆ ਗਿਆ, ਜਿੰਨ੍ਹਾਂ ਨੂੰ ਬਾਅਦ 'ਚ ਛੱਡ ਦਿੱਤਾ ਗਿਆ | ਕੋਲਕਾਤਾ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੰਗਲਾਦੇਸ਼ ਡਿਪਟੀ ਹਾਈ ਕਮਿਸ਼ਨ ਦੇ ਬਾਹਰ ਪੈਦਾ ਹੋਏ ਹਾਲਾਤ ਨੂੰ ਕਾਬੂ 'ਚ ਕਰ ਲਿਆ ਗਿਆ ਹੈ | ਜੋ ਲੋਕ ਉਥੇ ਗ਼ੈਰਕਾਨੰੂਨੀ ਢੰਗ ਨਾਲ ਇਕੱਠੇ ਹੋਣ ਦੀ ਕੋਸ਼ਿਸ਼ ਕਰ ਰਹੇ ਸਨ, ਉਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ | ਹੁਣ ਤੱਕ ਇਲਾਕੇ 'ਚੋਂ 12 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵਿਦੇਸ਼ੀ ਕੂਟਨੀਤਕ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਡਿਪਟੀ ਹਾਈ ਕਮਿਸ਼ਨ ਦਫ਼ਤਰ ਨੇੜੇ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ 'ਅਜੀਤ' ਭਵਨ ਪੁੱਜੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ <br/> ਅਗਲੀ ਖ਼ਬਰ ਕਾਰਤੀ ਚਿਦੰਬਰਮ ਤੇ ਹੋਰਨਾਂ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਹੁਕਮ
Ad Position 24
No active advertisement