ਮੁੰਬਈ, 23 ਦਸੰਬਰ (ਪੀ. ਟੀ. ਆਈ)-ਬਜਰੰਗ ਦਲ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕਾਰਕੁੰਨਾਂ ਵਲੋਂ ਮੁੰਬਈ 'ਚ ਬੰਗਲਾਦੇਸ਼ ਡਿਪਟੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ | ਪੁਲਿਸ ਨੇ ਦੱਸਿਆ ਕਿ ਮੁੰਬਈ ਨਗਰ ਨਿਗਮ ਦੇ ਮੁੱਖ ਦਫ਼ਤਰ ਦੇ ਬਾਹਰ ਵੀ ਇਸੇ ਤਰ੍ਹਾਂ ਦਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਕਰਮਚਾਰੀਆਂ ਨੇ ਡਿਪਟੀ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ 50 ਦੇ ਕਰੀਬ ਪ੍ਰਦਰਸ਼ਨਕਾਰੀਆਂ ਨੂੰ ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ਵਿਚ ਤਬਦੀਲ ਕਰ ਦਿੱਤਾ | ਇਸੇ ਤਰ੍ਹਾਂ 100 ਤੋਂ ਵੱਧ ਕਾਰਕੁੰਨਾਂ ਵਲੋਂ ਬੀ.ਐਮ.ਸੀ ਦੀ ਇਮਾਰਤ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ |