03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

Ad Position 21
repet_subhas-goyals [Copy P29]
ਅਜੀਤ ਡੈਸਕ 25-12-2025

ਬਿਹਾਰ ਸਰਕਾਰ ਵਲੋਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ 28 ਤੱਕ ਮੁਫ਼ਤ ਬੱਸ ਸੇਵਾ ਆਰੰਭ
ਅੰਮਿ੍ਤਸਰ, 24 ਦਸੰਬਰ (ਜਸਵੰਤ ਸਿੰਘ ਜੱਸ)-ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਦੇ ਨਾਲ ਸੰਜੇ ਸਾਵਰਗੀ (ਪ੍ਰਦੇਸ਼ ਪ੍ਰਧਾਨ), ਦਿਲੀਪ ਜੈਸਪਾਲ (ਉਦਯੋਗ ਮੰਤਰੀ), ਉਪ ਮੁੱਖ ਮੰਤਰੀ ਵਿਜੈ ਸਿੰਹਾ, ਪਟਨਾ ਸਾਹਿਬ ਤੋਂ ਸੰਸਦ ਮੈਂਬਰ ਰਵੀਸ਼ੰਕਰ ਪ੍ਰਸਾਦ, ਵਿਧਾਇਕ ਰਾਕੇਸ਼ ਖੁਸ਼ਵਾਹਾ, ਮੇਅਰ ਸੀਤਾ ਸਾਹੂ ਅਤੇ ਡਿਪਟੀ ਮੇਅਰ ਰੇਸ਼ਮੀ ਵੀ ਹਾਜ਼ਰ ਸਨ | ਤਖ਼ਤ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ ਤੇ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨ: ਸਕੱਤਰ ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਮਹਿੰਦਰਪਾਲ ਸਿੰਘ ਢਿੱਲੋਂ, ਹਰਪਾਲ ਸਿੰਘ ਜੌਹਲ ਅਤੇ ਸੁਦੀਪ ਸਿੰਘ ਵਲੋਂ ਯਾਦਗਾਰੀ ਚਿੰਨ੍ਹ ਅਤੇ ਸ੍ਰੀ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਸ੍ਰੀ ਨਿਤਿਨ ਨਬੀਨ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕੀਤੇ |
ਮੁਫ਼ਤ ਬੱਸ ਸੇਵਾ ਆਰੰਭ
ਇਸੇ ਦੌਰਾਨ ਬਿਹਾਰ ਸਰਕਾਰ ਵਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਦਸਵੇਂ ਪਾਤਿਸ਼ਾਹ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਕੰਗਨ ਘਾਟ ਤੋਂ ਗੁਰਦੁਆਰਾ ਰਾਜਗੀਰ ਸ਼ੀਤਲਕੁੰਡ ਅਤੇ ਪਟਨਾ ਸਾਹਿਬ ਸਟੇਸ਼ਨ ਅਤੇ ਹਵਾਈ ਅੱਡੇ ਤੋਂ ਤਖ਼ਤ ਸਾਹਿਬ ਤੱਕ ਸੰਗਤ ਨੂੰ ਲਿਆਉਣ ਅਤੇ ਛੱਡਣ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ, ਜੋ 28 ਦਸੰਬਰ ਤੱਕ ਜਾਰੀ ਰਹੇਗੀ | ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨ. ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਿਹਾਰ ਸਰਕਾਰ ਵਲੋਂ ਤਖ਼ਤ ਸਾਹਿਬ ਕਮੇਟੀ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਇਸ ਮੁਫ਼ਤ ਯਾਤਰਾ ਲਈ 25 ਵਿਸ਼ੇਸ਼ ਬੱਸਾਂ ਚਲਾਈਆਂ ਗਈਆਂ ਹਨ, ਜੋ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਦੇਰ ਸ਼ਾਮ ਤੱਕ ਚੱਲਦੀਆਂ ਹਨ | ਇਸ ਤੋਂ ਇਲਾਵਾ ਪਟਨਾ ਹਵਾਈ ਅੱਡੇ ਅਤੇ ਪਟਨਾ ਸਾਹਿਬ ਰੇਲਵੇ ਸਟੇਸ਼ਨ ਤੋਂ ਵੀ ਸੰਗਤ ਦੀ ਸਹੂਲਤ ਲਈ ਸਰਕਾਰ ਵਲੋਂ ਮੁਫ਼ਤ ਬੱਸ ਸੇਵਾ ਚਲਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਮੈਟਰੋ ਦੇ ਵਿਸਤਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ ਅਗਲੀ ਖ਼ਬਰ ਮੌਲਾਨਾ ਫਜ਼ਲੁਰ ਰਹਿਮਾਨ ਨੇ ਭਾਰਤ ਦੇ 'ਆਪ੍ਰੇਸ਼ਨ ਸੰਧੂਰ' ਨੂੰ ਜਾਇਜ਼ ਠਹਿਰਾਇਆ
Ad Position 24