03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਅਧਿਕਾਰੀ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦਾ ਹਰ ਫ਼ੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ-ਮੁੱਖ ਮੰਤਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-12-2025

ਮਗਸੀਪਾ 'ਚ ਸਿਖਲਾਈ ਲੈ ਰਹੇ ਆਈ.ਪੀ.ਐਸ., ਆਈ.ਆਰ.ਐਸ. ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ
ਚੰਡੀਗੜ੍ਹ, 24 ਦਸੰਬਰ (ਅਜੀਤ ਬਿਊਰੋ)-ਸ਼ਾਸਨ ਵਿਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫ਼ੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ | ਇਥੇ ਵਿਸ਼ੇਸ਼ ਫਾਊਾਡੇਸ਼ਨ ਕੋਰਸ (ਐਸ.ਐਫ.ਸੀ.) ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਵਿਚ ਪੁੱਜੇ 32 ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਹੁਦੇ ਨਾਲ ਜ਼ਿੰਮੇਵਾਰੀ ਵੀ ਆਉਂਦੀ ਹੈ ਅਤੇ ਸ਼ਾਸਨ ਦਾ ਮੁਲਾਂਕਣ ਨਾਗਰਿਕਾਂ ਦੇ ਜੀਵਨ 'ਤੇ ਇਸ ਦੇ ਪ੍ਰਭਾਵ ਰਾਹੀਂ ਮਾਪਿਆ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਅਜਿਹੇ ਪ੍ਰੋਗਰਾਮ ਦੀ ਮੇਜ਼ਬਾਨੀ ਕਰਕੇ ਦੇਸ਼ ਦੀਆਂ ਪੰਜ ਚੋਟੀ ਦੀਆਂ ਸੂਬਾਈ ਪ੍ਰਸ਼ਾਸਕੀ ਸਿਖਲਾਈ ਸੰਸਥਾਵਾਂ ਵਿਚ ਸਥਾਨ ਪ੍ਰਾਪਤ ਕਰਨ ਲਈ ਮਗਸੀਪਾ ਨੂੰ ਵਧਾਈ ਦਿੱਤੀ | ਸਿਖਲਾਈ ਪ੍ਰਾਪਤ ਕਰ ਰਹੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੀਆਂ ਕਈ ਮਾਰਗ-ਦਰਸ਼ਕ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਜ਼ਮੀਨੀ ਪੱਧਰ 'ਤੇ ਪ੍ਰਤੱਖ ਨਤੀਜਿਆਂ ਦੀ ਨਿਸ਼ਾਨਦੇਹੀ ਕੀਤੀ | ਇਥੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਨਿਸਟ੍ਰੇਸ਼ਨ ਮਸੂਰੀ ਦੇ ਸਹਿਯੋਗ ਨਾਲ 2021 ਬੈਚ ਦੇ ਇਨ੍ਹਾਂ ਅਧਿਕਾਰੀਆਂ ਲਈ 10 ਹਫ਼ਤਿਆਂ ਦਾ ਵਿਸ਼ੇਸ਼ ਫਾਊਾਡੇਸ਼ਨ ਕੋਰਸ ਕਰਵਾਇਆ ਜਾ ਰਿਹਾ ਹੈ | ਇਸ ਗਰੁੱਪ ਵਿਚ ਆਈ.ਪੀ.ਐਸ., ਭਾਰਤੀ ਜੰਗਲਾਤ ਸੇਵਾ, ਆਈ.ਆਰ.ਐਸ. (ਇਨਕਮ ਟੈਕਸ ਅਤੇ ਕਸਟਮ ਦੋਵੇਂ), ਭਾਰਤੀ ਡਾਕ ਸੇਵਾ, ਭਾਰਤੀ ਸੂਚਨਾ ਸੇਵਾ, ਭਾਰਤੀ ਸਿਵਲ ਲੇਖਾ ਸੇਵਾ, ਭਾਰਤੀ ਪੀ ਐਂਡ ਟੀ ਵਿੱਤ ਸੇਵਾ, ਭਾਰਤੀ ਵਪਾਰ ਸੇਵਾ ਅਤੇ ਭਾਰਤੀ ਕਾਰਪੋਰੇਟ ਲਾਅ ਸੇਵਾ ਦੇ ਅਧਿਕਾਰੀ ਸ਼ਾਮਿਲ ਹਨ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਇਤਿਹਾਸ, ਸੱਭਿਆਚਾਰ ਅਤੇ ਪਰੰਪਰਾਵਾਂ ਪੱਖੋਂ ਬਹੁਤ ਅਮੀਰ ਹੈ ਅਤੇ ਸਿਖਿਆਰਥੀਆਂ ਨੂੰ ਇਸ ਪਵਿੱਤਰ ਧਰਤੀ ਤੋਂ ਸਿੱਖਣ ਦੇ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਜਦੋਂ ਤੋਂ 2022 ਵਿਚ 'ਆਪ' ਸਰਕਾਰ ਨੇ ਸੱਤਾ ਸੰਭਾਲੀ ਹੈ, ਪੰਜਾਬ ਨੇ 'ਸਿੱਖਿਆ ਕ੍ਰਾਂਤੀ' ਰਾਹੀਂ ਸਿੱਖਿਆ ਦੇ ਖੇਤਰ ਵਿਚ ਬੇਮਿਸਾਲ ਤਰੱਕੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿਚ ਮਗਸੀਪਾ ਨੇ ਲਗਭਗ 1500 ਸਿਖਲਾਈ ਪ੍ਰੋਗਰਾਮ ਚਲਾਏ ਹਨ, ਜਿਨ੍ਹਾਂ ਰਾਹੀਂ ਪ੍ਰਸ਼ਾਸਨ ਅਤੇ ਸ਼ਾਸਨ ਦੇ ਵੱਖ-ਵੱਖ ਪਹਿਲੂਆਂ ਵਿਚ 50,000 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ | ਸਿਖਲਾਈ ਅਤੇ ਖੋਜ ਦੇ ਖੇਤਰਾਂ ਵਿਚ ਮੁਹਾਰਤ, ਫੈਕਲਟੀ ਅਤੇ ਗਿਆਨ ਦੇ ਆਦਾਨ-ਪ੍ਰਦਾਨ ਲਈ ਮਗਸੀਪਾ ਨੇ ਵੱਖ-ਵੱਖ ਕੌਮੀ ਅਤੇ ਕੌਮਾਂਤਰੀ ਸੰਸਥਾਵਾਂ/ਸੰਗਠਨਾਂ ਨਾਲ 33 ਸਹਿਮਤੀ ਪੱਤਰਾਂ 'ਤੇ ਹਸਤਾਖ਼ਰ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ ਮਮਦੋਟ ਇਲਾਕੇ ਦੇ ਬਾਲਕ ਸ਼ਰਵਨ ਸਿੰਘ ਨੂੰ ਮਿਲੇਗਾ 'ਬਾਲ ਬਹਾਦਰੀ ਪੁਰਸਕਾਰ' ਅਗਲੀ ਖ਼ਬਰ ਦਿੱਲੀ ਮੈਟਰੋ ਦੇ ਵਿਸਤਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ
Ad Position 24