ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸੇਂਗਰ ਨੂੰ ਜ਼ਮਾਨਤ ਦੇਣ ਦੇ ਵਿਰੋਧ 'ਚ ਦਿੱਲੀ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-12-2025

ਉਨਾਓ ਜਬਰ ਜਨਾਹ ਮਾਮਲਾ
ਨਵੀਂ ਦਿੱਲੀ, 26 ਦਸੰਬਰ (ਜਗਤਾਰ ਸਿੰਘ)-ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ ਸ਼ਰਤਾਂ ਤਹਿਤ ਜ਼ਮਾਨਤ ਦੇਣ ਦੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਲੋਕਾਂ ਦੀ ਨਾਰਾਜ਼ਗੀ ਵਧਦੀ ਜਾ ਰਹੀ ਹੈ | ਉਨਾਓ ਕੇਸ ਦੀ ਪੀੜਤਾ ਦੇ ਪਰਿਵਾਰ ਤੇ ਮਹਿਲਾ ਵਰਕਰਾਂ ਨੇ ਅੱਜ ਦਿੱਲੀ ਹਾਈ ਕੋਰਟ ਦੇ ਬਾਹਰ ਸੇਂਗਰ ਦੀ ਜ਼ਮਾਨਤ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਤੇ ਇਸ ਫ਼ੈਸਲੇ ਨੂੰ ਪੀੜਤਾ ਨਾਲ ਬੇਇਨਸਾਫ਼ੀ ਕਰਾਰ ਦਿੱਤਾ | ਪੀੜਤਾ ਦੀ ਮਾਂ ਨੇ ਕਿਹਾ ਕਿ ਦੋਸ਼ੀ ਸੇਂਗਰ ਦੀ ਜ਼ਮਾਨਤ ਤੁਰੰਤ ਰੱਦ ਹੋਣੀ ਚਾਹੀਦੀ ਹੈ | ਉਸ ਨੇ ਸਾਫ਼ ਤੌਰ 'ਤੇ ਕਿਹਾ ਕਿ ਸਾਨੂੰ ਹੁਣ ਹਾਈ ਕੋਰਟ 'ਤੇ ਭਰੋਸਾ ਨਹੀਂ ਰਿਹਾ, ਇਸ ਲਈ ਅਸੀਂ ਸੁਪਰੀਮ ਕੋਰਟ ਜਾਵਾਂਗੇ ਅਤੇ ਜੇਕਰ ਉਥੋਂ ਵੀ ਨਿਆਂ ਨਹੀਂ ਮਿਲਿਆ ਤਾਂ ਅਸੀਂ ਦੂਜੇ ਦੇਸ਼ ਚਲੇ ਜਾਵਾਂਗੇ | ਇਸ ਦੌਰਾਨ ਮਹਿਲਾ ਕਾਰਕੁਨ ਯੋਗਿਤਾ ਭਿਆਨਾ ਨੇ ਕਿਹਾ ਕਿ ਸਾਡੀ ਅਦਾਲਤ ਨੂੰ ਅਪੀਲ ਹੈ ਕਿ ਸਾਡੀ ਪਟੀਸ਼ਨ 'ਤੇ ਸੁਣਵਾਈ ਕੀਤੀ ਜਾਵੇ ਤੇ ਪੀੜਤ ਪਰਿਵਾਰ ਨੂੰ ਨਿਆਂ ਦਿੱਤਾ ਜਾਏ | ਵੱਡੀ ਗਿਣਤੀ 'ਚ ਔਰਤਾਂ ਨੇ ਤਖ਼ਤੀਆਂ ਫੜ ਕੇ ਹਾਈ ਕੋਰਟ ਦੇ ਫ਼ੈਸਲੇ ਦਾ ਵਿਰੋਧ ਕੀਤਾ | ਹਾਈ ਕੋਰਟ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ | ਵਿਰੋਧ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦੇ ਹੋਏ ਪੁਲਿਸ ਨੇ ਚਿਤਾਵਨੀ ਵੀ ਦਿੱਤੀ ਕਿ ਇਥੇ ਪ੍ਰਦਰਸ਼ਨ ਕਰਨਾ ਗੈਰ-ਕਾਨੂੰਨੀ ਹੈ, ਜੇਕਰ ਪ੍ਰਦਰਸ਼ਨ ਕਰਨਾ ਹੈ ਤਾਂ ਜੰਤਰ ਮੰਤਰ ਜਾ ਕੇ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਆਇਆ ਸੰਗਤ ਦਾ ਸੈਲਾਬ ਅਗਲੀ ਖ਼ਬਰ ਪੰਜਾਬ ਮੰਤਰੀ ਮੰਡਲ ਦੀ ਬੈਠਕ 29 ਨੂੰ
Ad Position 24
No active advertisement