ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਦੇਸ਼ ਭਰ 'ਚ 'ਵੀਰ ਬਾਲ ਦਿਵਸ' ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 27-12-2025
ਨਵੀਂ ਦਿੱਲੀ, 26 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸਿੱਖਾਂ ਦੇ 10ਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਵਲੋਂ ਸਮੇਂ ਦੀ ਜ਼ਾਲਮ ਮੁਗ਼ਲ ਹਕੂਮਤ ਖ਼ਿਲਾਫ਼ ਦਿਖਾਈ ਬੇਮਿਸਾਲ ਹਿੰਮਤ, ਬਹਾਦਰੀ ਅਤੇ ਜਬਰ-ਜ਼ੁਲਮ ਖ਼ਿਲਾਫ਼ ਦਿ੍ੜ੍ਹਤਾ ਨਾਲ ਪਹਿਰਾ ਦਿੰਦਿਆਂ ਦਿੱਤੀ ਬੇਮਿਸਾਲ ਸ਼ਹਾਦਤ, ਜਿਸ ਦੀ ਮਿਸਾਲ ਪੂਰੀ ਦੁਨੀਆ 'ਚ ਹੋਰ ਕਿਧਰੇ ਨਹੀਂ ਮਿਲਦੀ ਹੈ, ਨੂੰ ਸਨਮਾਨਿਤ ਕਰਨ ਅਤੇ ਬੱਚਿਆਂ ਤੇ ਨੌਜਵਾਨਾਂ 'ਚ ਦੇਸ਼ ਤੇ ਧਰਮ ਪ੍ਰਤੀ ਜਜ਼ਬਾ ਪੈਦਾ ਕਰਨ ਲਈ ਸਾਲ 2022 ਤੋਂ 'ਵੀਰ ਬਾਲ ਦਿਵਸ' ਹਰੇਕ ਸਾਲ 26 ਦਸੰਬਰ ਨੂੰ ਮਨਾਇਆ ਜਾਂਦਾ ਹੈ | ਇਸ ਸੰਬੰਧੀ ਇਸ ਸਾਲ ਵੀ ਦੇਸ਼ ਭਰ 'ਚ ਸਮਾਗਮ ਕਰਵਾਏ ਗਏ, ਜਿਥੇ ਸਿੱਖ ਗੁਰੂਆਂ ਗੁਰੂ ਤੇਗ ਬਹਾਦਰ ਜੀ, ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਧਰਮ ਤੇ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੇ ਮਨੁੱਖਤਾ ਨੂੰ ਜਬਰ-ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ-ਮੁੱਖ ਮੰਤਰ... ਅਗਲੀ ਖ਼ਬਰ ਦਿੱਲੀ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24
No active advertisement