ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੇ ਮਨੁੱਖਤਾ ਨੂੰ ਜਬਰ-ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ-ਮੁੱਖ ਮੰਤਰੀ <br/>

Ad Position 21
No active advertisement
ਅਜੀਤ ਡੈਸਕ 27-12-2025
ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ | ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵੱਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿਚ ਬੇਮਿਸਾਲ ਹਨ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ | ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿਚ ਇਸ ਕੁਰਬਾਨੀ ਨੂੰ 'ਨਿੱਕੀਆਂ ਜਿੰਦਾਂ, ਵੱਡੇ ਸਾਕੇ' ਦੇ ਨਾਂਅ ਨਾਲ ਯਾਦ ਕੀਤਾ ਜਾਂਦਾ ਹੈ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਪੰਜਾਬ ਦੀ ਚੜ੍ਹਦੀ ਕਲਾ, ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਹੋਰ ਮਜ਼ਬੂਤ ਕਰਨ ਦੀ ਅਰਦਾਸ ਕੀਤੀ ਹੈ | ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਹਾੜੇ ਨੂੰ 'ਵੀਰ ਬਾਲ ਦਿਵਸ' ਦਾ ਨਾਂਅ ਦੇਣ ਬਾਰੇ ਉੱਠੇ ਵਿਵਾਦ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕਿਸੇ ਦਿਵਸ ਨਾਲ ਜੋੜਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪੂਰਾ ਦੇਸ਼ ਸ਼ਰਧਾ ਨਾਲ ਯਾਦ ਕਰ ਰਿਹੈ-ਰਾਜਪਾਲ <br/> ਅਗਲੀ ਖ਼ਬਰ ਦੇਸ਼ ਭਰ 'ਚ 'ਵੀਰ ਬਾਲ ਦਿਵਸ' ਨੂੰ ਸਮਰਪਿਤ ਸਮਾਗਮ
Ad Position 24
No active advertisement