ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 'ਵੀਰ ਬਾਲ ਦਿਵਸ' ਮੌਕੇ ਗੁਰੂ ਗੋਬਿੰਦ ਸਿੰਘ, ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 10ਵੇਂ ਸਿੱਖ ਗੁਰੂ ਦੇ ਬਹਾਦਰ ਪੁੱਤਰਾਂ ਵਲੋਂ ਬਹੁਤ ਛੋਟੀ ਉਮਰ 'ਚ ਧਰਮ ਅਤੇ ਕੌਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਇਤਿਹਾਸ 'ਚ ਇਕ ਦੁਰਲੱਭ ਉਦਾਹਰਣ ਹੈ¢ਉਨ੍ਹਾਂ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਮਰ ਸ਼ਹੀਦ ਊਧਮ ਸਿੰਘ ਨੇ ਜਲਿ੍ਹਆਂਵਾਲਾ ਬਾਗ ਕਤਲੇਆਮ 'ਚ ਮਾਰੇ ਗਏ ਲੋਕਾਂ ਦਾ ਬਦਲਾ ਲੈਣ 'ਚ ਬੇਮਿਸਾਲ ਹਿੰਮਤ ਅਤੇ ਬਹਾਦਰੀ ਦਿਖਾਈ¢