05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਸ਼ਹੀਦੀ ਨਗਰ ਕੀਰਤਨ

Ad Position 21
repet_subhas-goyals [Copy P29]
ਅਜੀਤ ਡੈਸਕ 28-12-2025

ਲੱਖਾਂ ਦੀ ਗਿਣਤੀ 'ਚ ਸੰਗਤ ਹੋਈ ਸ਼ਾਮਿਲ
ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ

ਫ਼ਤਹਿਗੜ੍ਹ ਸਾਹਿਬ, 27 ਦਸੰਬਰ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਜਥੇਬੰਦੀਆਂ, ਨਿਹੰਗ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਏ ਸ਼ਹੀਦੀ ਨਗਰ ਕੀਰਤਨ ਦੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ 'ਚ ਸਮਾਪਤੀ ਹੋਣ ਨਾਲ ਤਿੰਨ ਦਿਨਾ ਸ਼ਹੀਦੀ ਸਭਾ ਦੀ ਸੰਪੂਰਨਤਾ ਹੋ ਗਈ | ਅੱਜ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਦੌਰਾਨ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦੇ ਪਾਠ ਮਗਰੋਂ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ | ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ | ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚ ਕੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਅਰਦਾਸ ਨਾਲ ਸੰਪੂਰਨ ਹੋਇਆ | ਇਸ ਮੌਕੇ ਗੁਰਮਤਿ ਸਮਾਗਮ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ | ਨਗਰ ਕੀਰਤਨ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸੰਤ ਬਾਬਾ ਹਰੀ ਸਿੰਘ ਰੰਧਾਵਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ਨਗਰ ਕੀਰਤਨ ਦੌਰਾਨ ਵੱਖ-ਵੱਖ ਗੱਤਕਾ ਅਖਾੜਿਆਂ ਨੇ ਗਤਕਾ ਦੇ ਜੰਗਜੂ ਜੌਹਰ ਵਿਖਾਏ ਅਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ | ਨਗਰ ਕੀਰਤਨ ਦਾ ਰਸਤਿਆਂ 'ਚ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਅਵਤਾਰ ਸਿੰਘ ਰਿਆ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਕੇਵਲ ਸਿੰਘ ਬਾਦਲ, ਹਰਪਾਲ ਸਿੰਘ ਜੱਲ੍ਹਾ, ਅਜਮੇਰ ਸਿੰਘ ਖੇੜਾ, ਸਤਵਿੰਦਰ ਸਿੰਘ ਟੌਹੜਾ, ਅੰਮਿ੍ਤਪਾਲ ਸਿੰਘ ਕੁਲਾਰ, ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਬਾਬਾ ਹਰੀ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਅਜੈ ਸਿੰਘ ਲਿਬੜਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਬਾਬਾ ਸੁਖਦੇਵ ਸਿੰਘ ਬੁਲਾਰਾ ਦਮਦਮੀ ਟਕਸਾਲ, ਗਿਆਨੀ ਪ੍ਰਣਾਮ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦੇਵ ਸਿੰਘ, ਸਾਬਕਾ ਸਕੱਤਰ ਦਿਲਮੇਘ ਸਿੰਘ, ਅਵਤਾਰ ਸਿੰਘ ਸੈਂਪਲਾ, ਇੰਚਾਰਜ ਸਿਮਰਜੀਤ ਸਿੰਘ ਕੰਗ, ਚੀਫ਼ ਜਗਦੀਸ਼ ਸਿੰਘ ਬੁੱਟਰ, ਮੈਨੇਜਰ ਗੁਰਦੀਪ ਸਿੰਘ ਕੰਗ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਮਨਮੋਹਨ ਸਿੰਘ ਮਕਾਰੋਂਪੁਰ, ਸਾਬਕਾ ਵਿਧਾਇਕ ਤੇ ਭਾਜਪਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਪਰਦੀਪ ਸਿੰਘ ਕਲੌੜ, ਸਰਬਜੀਤ ਸਿੰਘ ਲਾਡੀ, ਦਵਿੰਦਰ ਸਿੰਘ ਜੱਲ੍ਹਾ, ਚਿਤਰਕਾਰ ਜਗਦੀਸ਼ ਸਿੰਘ ਬਰਾੜ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਰਾਜਿੰਦਰਪਾਲ ਸਿੰਘ ਟੌਹੜਾ, ਗੁਰਪ੍ਰੀਤ ਸਿੰਘ ਮੱਲੇਵਾਲ, ਅਵਤਾਰ ਸਿੰਘ, ਬਲਵਿੰਦਰ ਸਿੰਘ ਭਮਾਰਸੀ, ਕੁਲਵਿੰਦਰ ਸਿੰਘ ਡੇਰਾ, ਗੁਰਜੀਤ ਸਿੰਘ ਤਲਵੰਡੀ, ਮਾਸਟਰ ਚਰਨਜੀਤ ਸਿੰਘ ਖਾਲਸਪੁਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਦਾ ਐਸ.ਐਸ.ਪੀ. ਵਿਜੀਲੈਂਸ ਮੁਅੱਤਲ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਦੀਆਂ ਜਾਇਦਾਦਾਂ ਜ਼ਬਤ-ਮੁੱਖ ਮੰਤਰੀ
Ad Position 24