05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰੂ ਜੀ ਹਿੰਮਤ, ਦਇਆ ਤੇ ਕੁਰਬਾਨੀ ਦੇ ਪ੍ਰਤੀਕ ਹਨ-ਪ੍ਰਧਾਨ ਮੰਤਰੀ

Ad Position 21
repet_subhas-goyals [Copy P29]
ਅਜੀਤ ਡੈਸਕ 28-12-2025
ਨਵੀਂ ਦਿੱਲੀ, 27 ਦਸੰਬਰ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਐਕਸ' 'ਤੇ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਲਿਖਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ 'ਤੇ ਅਸੀਂ ਉਨ੍ਹਾਂ ਨੂੰ ਆਪਣਾ ਸਤਿਕਾਰ ਸਹਿਤ ਸਿੱਜਦਾ ਭੇਟ ਕਰਦੇ ਹਾਂ | ਉਹ ਹਿੰਮਤ, ਦਇਆ ਅਤੇ ਕੁਰਬਾਨੀ ਦੇ ਪ੍ਰਤੀਕ ਹਨ | ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਸੱਚ, ਨਿਆਂ, ਧਾਰਮਿਕਤਾ ਅਤੇ ਮਨੁੱਖੀ ਮਾਣ ਦੀ ਰੱਖਿਆ ਲਈ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀਆਂ ਹਨ | ਗੁਰੂ ਗੋਬਿੰਦ ਸਿੰਘ ਜੀ ਦਾ ਦਿ੍ਸ਼ਟੀਕੋਣ ਪੀੜ੍ਹੀਆਂ ਨੂੰ ਸੇਵਾ ਕਰਨ ਅਤੇ ਨਿਰਸਵਾਰਥ ਫ਼ਰਜ਼ ਨਿਭਾਉਣ ਲਈ ਮਾਰਗ ਦਰਸ਼ਨ ਕਰਦਾ ਰਹਿੰਦਾ ਹੈ | ਪ੍ਰਧਾਨ ਮੰਤਰੀ ਨੇ ਪਟਨਾ ਸਾਹਿਬ ਦੀ ਆਪਣੀ ਫੇਰੀ ਦੀਆਂ ਫ਼ੋਟੋਆਂ ਵੀ ਸਾਂਝੀਆਂ ਕੀਤੀਆਂ, ਜਿਸ ਵਿਚ ਉਨ੍ਹਾਂ ਨੂੰ ਅਰਦਾਸ ਕਰਦੇ, ਜੋੜਾ ਸਾਹਿਬ ਦੇ ਦਰਸ਼ਨ ਕਰਦੇ ਅਤੇ ਲੰਗਰ ਦੀ ਸੇਵਾ ਕਰਦੇ ਦਿਖਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਅਗਲੀ ਖ਼ਬਰ ਗੁਰੂ ਸਾਹਿਬ ਦਾ ਅਨਿਆਂ ਖ਼ਿਲਾਫ਼ ਸੰਘਰਸ਼ ਸੱਚਾਈ ਦੀ ਰਾਹ 'ਤੇ ਡਟੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ-ਯੋਗੀ
Ad Position 24