ਅੰਮਿ੍ਤਸਰ ਹਵਾਈ ਅੱਡੇ ਤੋਂ ਕਈ ਉਡਾਣਾਂ ਵਿਚ ਹੋਈ ਦੇਰੀ
ਅਜੀਤ ਡੈਸਕ
29-12-2025
ਰਾਜਾਸਾਂਸੀ, 28 ਦਸੰਬਰ (ਹਰਦੀਪ ਸਿੰਘ ਖੀਵਾ)-ਅੱਜ ਮੁੜ ਸੰਘਣੀ ਧੁੰਦ ਤੇ ਖਰਾਬ ਮੌਸਮ ਕਾਰਨ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਤਰਰਾਸ਼ਟਰੀ ਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਈਆਂ | ਇਸ ਦੌਰਾਨ ਤਿੰਨ ਅੰਤਰਰਾਸ਼ਟਰੀ ਤੇ ਚਾਰ ਘਰੇਲੂ ਉਡਾਣਾਂ ਰੱਦ ਹੋ ਗਈਆਂ | ਰਵਾਨਾ ਹੋਣ ਵਾਲੀਆਂ ਸਾਰੀਆਂ ਘਰੇਲੂ ਉਡਾਣਾਂ ਦੇਰੀ ਨਾਲ ਰਵਾਨਾ ਹੋਈਆਂ | ਇਨ੍ਹਾਂ ਉਡਾਣਾਂ 'ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਮੁੜ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |