ਨਵੀਂ ਦਿੱਲੀ, 28 ਦਸੰਬਰ (ਪੀ. ਟੀ. ਆਈ.)-ਉਨਾਓ ਜਬਰ ਜਨਾਹ ਮਾਮਲੇ 'ਚ ਕੱਢੇ ਗਏ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣÏਤੀ ਦੇਣ ਵਾਲੀ ਸੀ.ਬੀ.ਆਈ. ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ | ਭਾਰਤ ਦੇ ਚੀਫ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ.ਕੇ. ਮਹੇਸ਼ਵਰੀ ਤੇ ਆਗਸਟੀਨ ਜਾਰਜ ਮਸੀਹ ਦੀ ਤਿੰਨ ਜੱਜਾਂ ਦੀ ਬੈਂਚ ਵਲੋਂ ਇਸ ਮਾਮਲੇ ਦੀ ਸੁਣਵਾਈ ਕਰਨ ਦੀ ਸੰਭਾਵਨਾ ਹੈ | ਜਾਂਚ ਏਜੰਸੀ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਕਿ ਹਾਈ ਕੋਰਟ ਨੇ ਕਾਨੂੰਨ ਦੀ ਗਲਤ ਵਿਆਖਿਆ ਕੀਤੀ ਤੇ ਇਹ ਮੰਨ ਲਿਆ ਹੈ ਕਿ ਕੁਲਦੀਪ ਸਿੰਘ ਸੇਂਗਰ, ਜੋ ਘਟਨਾ ਸਮੇਂ ਵਿਧਾਇਕ ਸੀ, ਜਨ ਸੇਵਕ ਨਹੀਂ ਸੀ, ਹਾਲਾਂਕਿ ਸੁਪਰੀਮ ਕੋਰਟ ਨੇ ਆਪਣੇ ਲਾਲ ਕ੍ਰਿਸ਼ਨ ਅਡਵਾਨੀ ਬਨਾਮ ਸੀ.ਬੀ.ਆਈ. ਫੈਸਲੇ 'ਚ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਸੰਸਦ ਮੈਂਬਰ ਤੇ ਵਿਧਾਇਕ ਵਰਗੇ ਜਨਤਕ ਪ੍ਰਤੀਨਿਧੀ ਜਨਤਕ ਸੇਵਕਾਂ ਦੀ ਸ਼੍ਰੇਣੀ 'ਚ ਆਉਂਦੇ ਹਨ | ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਕਿ ਦਿੱਲੀ ਹਾਈ ਕੋਰਟ ਨੇ ਸੇਂਗਰ ਦੀ ਸਜ਼ਾ ਨੂੰ ਮੁਅੱਤਲ ਕਰਦੇ ਹੋਏ ਪੋਕਸੋ ਐਕਟ ਤੇ ਸੁਪਰੀਮ ਕੋਰਟ ਦੇ ਪਿਛਲੇ ਫੈਸਲਿਆਂ ਦੇ ਉਦੇਸ਼ ਨੂੰ ਨਜ਼ਰਅੰਦਾਜ਼ ਕੀਤਾ |