02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਠੰਢ ਨਾਲ ਕੰਬਿਆ ਉੱਤਰੀ ਭਾਰਤ ਧੁੰਦ ਨਾਲ ਜਨਜੀਵਨ ਪ੍ਰਭਾਵਿਤ <br/>

Ad Position 21
No active advertisement
ਅਜੀਤ ਡੈਸਕ 29-12-2025

31 ਦਸੰਬਰ ਅਤੇ
1 ਜਨਵਰੀ ਨੂੰ ਕੁਝ ਖੇਤਰਾਂ ਵਿਚ ਮੀਂਹ ਦੇ ਆਸਾਰ
ਫ਼ਰੀਦਕੋਟ ਰਿਹਾ ਸਭ ਤੋਂ ਠੰਢਾ

ਅੰਮਿ੍ਤਸਰ, 28 ਦਸੰਬਰ (ਹਰਮਿੰਦਰ ਸਿੰਘ)-ਪੰਜਾਬ ਸਮੇਤ ਉੱਤਰ ਭਾਰਤ ਵਿਚ ਕੜਾਕੇ ਦੀ ਠੰਢ ਜਾਰੀ ਰਹੀ ਅਤੇ ਸੰਘਣੀ ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ ਹੋਇਆ | ਲੰਘੇ 24 ਘੰਟਿਆਂ 'ਚ ਪੰਜਾਬ 'ਚ ਫਰੀਦਕੋਟ ਸਭ ਤੋਂ ਠੰਢਾ ਰਿਹਾ, ਜਿਥੇ ਘੱਟ ਤੋਂ ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਇਸੇ ਦੌਰਾਨ ਹਰਿਆਣਾ ਦਾ ਹਿਸਾਰ ਸਭ ਤੋਂ ਠੰਢਾ ਰਿਹਾ ਜਿਥੇ ਘੱਟ ਤੋਂ ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਅਗਲੇ 24 ਘੰਟਿਆਂ 'ਚ ਦੋਵੇਂ ਸੂਬਿਆਂ ਦੇ ਵਧੇਰੇ ਹਿੱਸਿਆਂ 'ਚ ਸੰਘਣੀ ਧੁੰਦ ਪਵੇਗੀ | ਆਮ ਤੌਰ 'ਤੇ ਮੌਸਮ ਖੁਸ਼ਕ ਰਹੇਗਾ ਪਰ 31 ਦਸੰਬਰ ਅਤੇ 1 ਜਨਵਰੀ ਨੂੰ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ 'ਚ ਫਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ ਤੇ ਹੁਸ਼ਿਆਰਪੁਰ ਸੂਬੇ ਦਾ ਦੂਸਰਾ ਅਤੇ ਗੁਰਦਾਸਪੁਰ ਤੀਸਰਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿਥੇ ਕ੍ਰਮਵਾਰ ਘੱਟ ਤੋਂ ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ, 3.9 ਡਿਗਰੀ ਸੈਲਸੀਅਸ ਅਤੇ 4.0 ਡਿਗਰੀ ਸੈਲਸੀਅਸ ਰਿਹਾ | ਇਸੇ ਦੌਰਾਨ ਅੰਮਿ੍ਤਸਰ ਤੇ ਲੁਧਿਆਣਾ 'ਚ ਘੱਟ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਅਗਲੇ 24 ਘੰਟਿਆਂ 'ਚ ਪੰਜਾਬ ਅਤੇ ਹਰਿਆਣਾ ਦੇ ਬਹੁਤ ਸਾਰੇ ਇਲਾਕਿਆਂ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਪ੍ਰਗਟ ਕਰਦੇ ਮੌਸਮ ਵਿਭਾਗ ਨੇ ਓਰੈਂਜ ਅਲਰਟ ਜਾਰੀ ਕੀਤਾ ਹੋਇਆ ਹੈ | ਸਥਾਨਕ ਮÏਸਮ ਵਿਭਾਗ ਅਨੁਸਾਰ ਹਰਿਆਣਾ ਦੇ ਹੋਰ ਥਾਵਾਂ 'ਤੇ ਅੰਬਾਲਾ 'ਚ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ¢ ਨਾਰਨÏਲ 'ਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ, ਜਦੋਂ ਕਿ ਰੋਹਤਕ ਵਿੱਚ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ¢ ਭਿਵਾਨੀ 'ਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਸਵੇਰੇ ਤੜਕੇ ਦੋਵਾਂ ਰਾਜਾਂ ਦੇ ਕਈ ਇਲਾਕਿਆਂ 'ਚ ਧੁੰਦ ਦੀ ਸੰਘਣੀ ਚਾਦਰ ਛਾਈ ਰਹੀ, ਜਿਸ ਨਾਲ ਦੇਖਣ ਦੀ ਸਮਰੱਥਾ ਘਟ ਗਈ | ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ |

Ad Position 22
No active advertisement
ਪਿਛਲੀ ਖ਼ਬਰ ਨਹਿਰੂ ਦੇ ਪੱਤਰ ਅਜਾਇਬ ਘਰ ਨੂੰ ਵਾਪਸ ਕਰਨ ਸੋਨੀਆ ਗਾਂਧੀ-ਸ਼ੇਖਾਵਤ ਅਗਲੀ ਖ਼ਬਰ 'ਆਪ੍ਰੇਸ਼ਨ ਸੰਧੂਰ' ਦੌਰਾਨ ਪਾਕਿਸਤਾਨੀ ਫ਼ੌਜ ਬੰਕਰਾਂ 'ਚ ਲੁਕੀ ਹੋਈ ਸੀ-ਜ਼ਰਦਾਰੀ
Ad Position 24