ਪ੍ਰਧਾਨ ਮੰਤਰੀ ਨੇ ਐਂਟੀਬਾਇਓਟਿਕ ਦੀ ਅੰਨ੍ਹੇਵਾਹ ਵਰਤੋਂ ਦੇ ਮੁੱਦੇ ਨੂੰ ਉਭਾਰਦੇ ਹੋਏ ਲੋਕਾਂ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਅਜਿਹੀਆਂ ਦਵਾਈਆਂ ਨਾ ਲੈਣ ਦੀ ਅਪੀਲ ਕੀਤੀ | ਮੋਦੀ ਨੇ ਕਿਹਾ ਕਿ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਹਾਲ ਹੀ 'ਚ ਇਕ ਰਿਪੋਰਟ ਜਾਰੀ ਕੀਤੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਐਂਟੀਬਾਇਓਟਿਕਸ ਨਮੂਨੀਆ ਅਤੇ ਯੂ.ਟੀ.ਆਈ. (ਯੂਰੀਨਰੀ ਟ੍ਰੈਕਟ ਇਨਫੈਕਸ਼ਨ) ਵਰਗੀਆਂ ਕਈ ਬਿਮਾਰੀਆਂ ਵਿਰੁੱਧ ਬੇਅਸਰ ਸਾਬਤ ਹੋ ਰਹੇ ਹਨ | ਇਹ ਸਾਡੇ ਸਾਰਿਆਂ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ | ਰਿਪੋਰਟ ਅਨੁਸਾਰ ਇਸ ਦਾ ਇਕ ਵੱਡਾ ਕਾਰਨ ਲੋਕਾਂ ਵਲੋਂ ਐਂਟੀਬਾਇਓਟਿਕਸ ਦੀ ਅੰਨ੍ਹੇਵਾਹ ਵਰਤੋਂ ਹੈ |