ਨਵੀਂ ਦਿੱਲੀ, 28 ਦਸੰਬਰ (ਪੀ. ਟੀ. ਆਈ.)-ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਸੁਪਰੀਮ ਕੋਰਟ ਨੇ ਇਸ ਮੁੱਦੇ ਦਾ ਆਪਣੇ ਆਪ ਨੋਟਿਸ ਲਿਆ ਹੈ ਤੇ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਨ ਦੀ ਉਮੀਦ ਹੈ | ਭਾਰਤ ਦੇ ਚੀਫ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ. ਕੇ. ਮਹੇਸ਼ਵਰੀ ਤੇ ਆਗਸਟੀਨ ਜਾਰਜ ਮਸੀਹ ਦੀ ਤਿੰਨ ਜੱਜਾਂ ਦੇ ਬੈਂਚ ਵਲੋਂ ਇਸ ਮਾਮਲੇ ਦੀ ਸੁਣਵਾਈ ਕਰਨ ਦੀ ਸੰਭਾਵਨਾ ਹੈ | ਇਸ ਮਾਮਲੇ ਦਾ ਸਿਰਲੇਖ 'ਇਨ ਰੀ: ਡੈਫੀਨੇਸ਼ਨ ਆਫ਼ ਅਰਾਵਲੀ ਪਹਾੜੀਆਂ, ਰੇਂਜਾਂ ਅਤੇ ਸਹਾਇਕ ਮੁੱਦਿਆਂ' ਹੈ | ਸੁਪਰੀਮ ਕੋਰਟ ਨੇ 20 ਨਵੰਬਰ ਨੂੰ ਅਰਾਵਲੀ ਪਹਾੜੀਆਂ ਤੇ ਰੇਂਜਾਂ ਦੀ ਇਕ ਸਮਾਨ ਪਰਿਭਾਸ਼ਾ ਨੂੰ ਸਵੀਕਾਰ ਕਰ ਲਿਆ ਸੀ | ਜਿਸ ਤੋਂ ਬਾਅਦ ਇਕ ਵੱਡਾ ਵਿਵਾਦ ਛਿੜ ਗਿਆ ਸੀ |