ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਾਲਿਦਾ ਜ਼ੀਆ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਦੇਸ਼ ਦੇ ਵਿਕਾਸ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੇ ਨਾਲ-ਨਾਲ ਭਾਰਤ-ਬੰਗਲਾਦੇਸ਼ ਸੰਬੰਧਾਂ ਲਈ ਉਨ੍ਹਾਂ ਦੇ ਸਹਿਯੋਗ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ | ਪ੍ਰਧਾਨ ਮੰਤਰੀ ਨੇ ਐਕਸ 'ਤੇ ਪਾਈ ਇਕ ਪੋਸਟ 'ਚ ਲਿਖਿਆ ਕਿ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੀ.ਐਨ.ਪੀ ਦੀ ਚੇਅਰਪਰਸਨ ਖਾਲਿਦਾ ਜ਼ੀਆ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ |