02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕਰੀਮਪੁਰੀ ਨੇ ਪੰਜਾਬ ਸੰਭਾਲੋ ਮੁਹਿੰਮ ਤਹਿਤ ਵਰਕਰਾਂ ਨੂੰ ਕੀਤਾ ਲਾਮਬੰਦ

Ad Position 21
No active advertisement
ਅਜੀਤ ਡੈਸਕ 01-06-2025
ਅੱਡਾ ਸਰਾਂ, 31 ਮਈ (ਮਸੀਤੀ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਪਿੰਡ ਸੀਕਰੀ ਵਿਖੇ ਪਹੁੰਚੇ ਹਨ | ਪੰਜਾਬ ਸੰਭਾਲੋ ਮੁਹਿੰਮ ਤਹਿਤ ਉਨ੍ਹਾਂ ਬਸਪਾ ਵਰਕਰਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਖ਼ਤਮ ਕਰਨ 'ਚ ਬਿਲਕੁਲ ਫ਼ੇਲ੍ਹ ਹੋ ਚੁੱਕੀ ਹੈ ਅਤੇ ਨਸ਼ਾ ਮੁਕਤੀ ਦਾ ਡਰਾਮਾ ਕਰ ਰਹੀ ਹੈ | ਅੱਜ ਵੀ ਮਾਵਾਂ ਦੇ ਪੁੱਤ ਭੈਣਾਂ ਦੇ ਭਰਾਵਾਂ ਦੀਆਂ ਮੌਤਾਂ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਸੰਭਾਲੋ ਮੁਹਿੰਮ ਘਰ-ਘਰ ਲੈ ਕੇ ਜਾਵਾਂਗੇ ਅਤੇ ਪੰਜਾਬ ਸਰਕਾਰ ਦੀਆਂ ਨਸ਼ੇ ਪ੍ਰਤੀ ਮਾੜੀ ਨੀਤੀਆਂ ਬਾਰੇ ਲੋਕਾਂ ਨੂੰ ਪਹੁੰਚਾ ਕੇ ਜਾਗਰੂਕ ਕੀਤਾ ਜਾਵੇਗਾ | ਇਸ ਮੌਕੇ ਪਾਰਟੀ ਦੀ ਮਜ਼ਬੂਤੀ ਲਈ ਬਲਵਿੰਦਰ ਸਿੰਘ ਸੀਕਰੀ ਨੂੰ ਵਿਧਾਨ ਸਭਾ ਹਲਕਾ ਟਾਂਡਾ ਅਤੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਬਾਮਸੇਫ ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਇਸੇ ਤਰ੍ਹਾਂ ਐਡਵੋਕੇਟ ਮਲਕੀਤ ਸਿੰਘ ਸੀਕਰੀ ਨੂੰ ਜ਼ਿਲ੍ਹਾ ਸਕੱਤਰ ਅਤੇ ਪਰਮਜੀਤ ਸਿੰਘ ਨੈਣੋਵਾਲ ਨੂੰ ਸੈਕਟਰੀ ਨਿਯੁਕਤ ਕੀਤਾ ਗਿਆ | ਇਸ ਮੌਕੇ ਪੰਜਾਬ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ, ਪੰਜਾਬ ਸਕੱਤਰ ਮਨਿੰਦਰ ਸਿੰਘ ਸ਼ੇਰਪੁਰੀ, ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ, ਹਲਕਾ ਇੰਚਾਰਜ ਜਸਵਿੰਦਰ ਦੁੱਗਲ, ਹਲਕਾ ਪ੍ਰਧਾਨ ਸੰਤੋਖ ਸਿੰਘ ਨਰਿਆਲ, ਹਲਕਾ ਵਾਈਸ ਪ੍ਰਧਾਨ ਚਮਨ ਸਿੰਘ ਸੀਕਰੀ, ਪ੍ਰਬੰਧਕੀ ਸਕੱਤਰ ਕੁਲਵੰਤ ਸਿੰਘ ਸੀਕਰੀ, ਚਮਨ ਸਿੰਘ ਸੀਕਰੀ, ਜਗਤਾਰ ਸਿੰਘ ਦਾਰਾ, ਡਾ. ਚਰਨਜੀਤ ਸਿੰਘ ਚੰਨੀ, ਬਿਸ਼ਨ ਸਿੰਘ, ਨਿਰੰਜਨ ਸਿੰਘ, ਰੋਹਿਤ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਤੇ ਐੱਸ.ਐੱਸ.ਪੀ. ਵਲੋਂ ਹੰਗਾਮੀ ਹਾਲਾਤ ਦੌਰਾਨ ਵਧੀਆ ਸੇਵਾਵਾਂ ਦੇਣ ਵਾਲੇ ਅਧਿਕਾਰੀ/ਕਰਮਚਾਰੀ ਸਨਮਾਨਿਤ ਅਗਲੀ ਖ਼ਬਰ ਐਸ.ਟੀ.ਸੀ. ਬੀ.ਐਸ.ਐਫ. ਖੜ੍ਹਕਾਂ ਕੈਂਪ 'ਚ 40 ਮਹਿਲਾ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ
Ad Position 24