03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਿਲਵਰ ਓਕ ਸਕੂਲ ਨੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਲਈ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 01-06-2025
ਟਾਂਡਾ ਉੜਮੁੜ, 31 ਮਈ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਦੇ ਸਮੁੱਚੇ ਸਟਾਫ਼ ਵਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਛਬੀਲ ਦਾ ਲੰਗਰ ਲਗਾਇਆ ਗਿਆ | ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਹੇਠ ਸਮੁੱਚੇ ਟੀਚਿੰਗ, ਨਾਨ ਟੀਚਿੰਗ ਅਤੇ ਟਰਾਂਸਪੋਰਟ ਸਟਾਫ਼ ਵਲੋਂ ਮਿਲ ਕੇ ਇਹ ਛਬੀਲ ਦਾ ਲੰਗਰ ਸੰਗਤਾਂ ਦੇ ਲਈ ਲਗਾਇਆ ਗਿਆ | ਪਿ੍ੰਸੀਪਲ ਸੰਗਰ ਨੇ ਦੱਸਿਆ ਕਿ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਇਹ ਛਬੀਲ ਦਾ ਲੰਗਰ ਲਗਾਇਆ ਜਾਂਦਾ ਹੈ | ਇਸ ਮੌਕੇ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕਰਕੇ ਇਹ ਛਬੀਲ ਦਾ ਲੰਗਰ ਸ਼ੁਰੂ ਕੀਤਾ ਗਿਆ ਤੇ ਆਉਣ ਜਾਣ ਵਾਲੀਆਂ ਸੰਗਤਾਂ ਨੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਲੰਗਰ ਛਕਿਆ ਅਤੇ ਗੁਰੂ ਅਰਜਨ ਦੇਵ ਮਹਾਰਾਜ ਦਾ ਧੰਨਵਾਦ ਕੀਤਾ | ਸਮੁੱਚੇ ਸਟਾਫ਼ ਨੇ ਇਸ ਮੌਕੇ 'ਤੇ ਪ੍ਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ 'ਤੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ, ਸੰਜੀਵ ਕੁਮਾਰ ਸ਼ਰਮਾ, ਵਿਸ਼ਾਲੀ, ਅਮਰਜੀਤ ਕੌਰ, ਜਗਬੰਧਨ ਸਿੰਘ, ਰਾਜਵੀਰ, ਰਾਜਵਿੰਦਰ ਕੌਰ, ਗੁਰਪ੍ਰੀਤ, ਨੇਹਾ, ਅਰਚਨਾ, ਬਲਜੀਤ, ਕੰਚਨ, ਸੁਸ਼ੀਲ, ਕੁਲਬੀਰ, ਗੁਰਦੇਵ, ਹਰਜੀਤ, ਅਜੇ, ਕਮਲ ਅਤੇ ਬਾਕੀ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ 'ਨੇਸ਼ਨ ਫਸਟ' ਮੁਹਿੰਮ ਦਾ ਸਫਲ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਅੱਖਾਂ ਦਾ ਜਾਂਚ ਕੈਂਪ ਅੱਜ
Ad Position 24