03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ 'ਨੇਸ਼ਨ ਫਸਟ' ਮੁਹਿੰਮ ਦਾ ਸਫਲ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 01-06-2025
ਮੁਕੇਰੀਆਂ, 31 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ 'ਨੇਸ਼ਨ ਫਸਟ' ਮੁਹਿੰਮ ਦੇ ਤਹਿਤ ਐਨ.ਸੀ.ਸੀ., ਰੈੱਡ ਰਿਬਨ ਕਲੱਬ ਅਤੇ ਯੂਥ ਕਲੱਬ ਵਲੋਂ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਕਾਲਜ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿੱਚ ਹੈ ਅਤੇ ਅਜਿਹੇ ਪ੍ਰੋਗਰਾਮ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵੱਲ ਸੇਧ ਦਿੰਦੇ ਹਨ | ਇਸ ਮੁਹਿੰਮ ਦੇ ਤਹਿਤ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦੀ ਸਿਖਲਾਈ ਦਿੱਤੀ ਗਈ ਤਾਂ ਜੋ ਉਹ ਐਮਰਜੈਂਸੀ ਸਥਿਤੀਆਂ ਵਿੱਚ ਸੇਵਾ ਲਈ ਤਿਆਰ ਹੋ ਸਕਣ | ਪ੍ਰੋਗਰਾਮ ਵਿਚ 'ਆਪ੍ਰੇਸ਼ਨ ਸੰਧੂਰ' ਦੀ ਸਫਲਤਾ 'ਤੇ ਵੀ ਚਰਚਾ ਕੀਤੀ ਗਈ | ਐਨ.ਸੀ.ਸੀ. ਇੰਚਾਰਜ ਲੈਫਟੀਨੈਂਟ ਡਾ. ਗੋਪੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਹਮੇਸ਼ਾ ਰਾਸ਼ਟਰੀ ਹਿੱਤ ਵਿੱਚ ਅੱਗੇ ਰਹਿਣਾ ਚਾਹੀਦਾ ਹੈ | ਉਨ੍ਹਾਂ ਸਿਵਲ ਡਿਫੈਂਸ ਸਿਖਲਾਈ ਦੀ ਉਪਯੋਗਤਾ 'ਤੇ ਵੀ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਰਾਸ਼ਟਰਵਾਦ ਦੀ ਭਾਵਨਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ | ਯੂਥ ਕਲੱਬ ਦੇ ਇੰਚਾਰਜ ਪ੍ਰੋ. ਅਨੁਰਾਧਾ ਨੇ 'ਆਪ੍ਰੇਸ਼ਨ ਸੰਧੂਰ' ਦੀ ਸਫਲਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਭਾਰਤ ਦੀ ਫੌਜੀ ਤਾਕਤ ਅਤੇ ਪ੍ਰਭੂਸੱਤਾ ਦਾ ਪ੍ਰਤੀਕ ਹੈ | ਅੰਤ ਵਿੱਚ ਪ੍ਰਬੰਧਕੀ ਵਿਭਾਗਾਂ ਨੇ ਕਾਲਜ ਪ੍ਰਬੰਧਨ ਕਮੇਟੀ ਅਤੇ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦਾ ਸਮੇਂ-ਸਮੇਂ 'ਤੇ ਉਨ੍ਹਾਂ ਦੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਜੌੜਾ ਭੱਟੀਆਂ ਵਿਖੇ ਜੋੜ ਮੇਲੇ 'ਤੇ ਵਿਸ਼ੇਸ਼ ਅਗਲੀ ਖ਼ਬਰ ਗੁਰਦੁਆਰਾ ਗੁਰਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਜੌੜਾ ਭੱਟੀਆਂ ਵਿਖੇ ਜੋੜ ਮੇਲੇ 'ਤੇ ਵਿਸ਼ੇਸ਼
Ad Position 24