03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੀ.ਐਚ.ਸੀ. ਹਾਰਟਾ ਬੱਡਲਾ 'ਚ ਵਿਸ਼ਵ ਨੋ ਤੰਬਾਕੂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-06-2025
ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਸੀ.ਐਚ.ਸੀ. ਹਾਰਟਾ ਬੱਡਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਵਿਸ਼ਵ ਨੋ ਤੰਬਾਕੂ ਦਿਵਸ ਮਨਾਇਆ ਗਿਆ | ਇਸ ਮੌਕੇ ਐਮ.ਓ. ਡੈਂਟਲ ਡਾ.ਸੰਦੀਪ ਡਮਾਣਾ ਨੇ ਕਿਹਾ ਕਿ ਵਿਸ਼ਵ ਨੋ ਤੰਬਾਕੂ ਦਿਵਸ ਹਰ ਸਾਲ 31 ਮਈ ਨੂੰ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਤੰਬਾਕੂ ਅਤੇ ਤੰਬਾਕੂ ਉਤਪਾਦਾਂ ਦੇ ਨੁਕਸਾਨ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਤੰਬਾਕੂ ਛੱਡਣ ਲਈ ਪੇ੍ਰਰਿਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਤੰਬਾਕੂ 'ਚ ਅਨੇਕਾਂ ਕਿਸਮ ਦੇ ਖ਼ਤਰਨਾਕ ਤੱਤ ਹੁੰਦੇ ਹਨ, ਜਿਹੜੇ ਕੈਂਸਰ ਦਾ ਮੁੱਖ ਕਾਰਨ ਬਣਦੇ ਹਨ | ਤੰਬਾਕੂ ਦੇ ਸੇਵਨ ਨਾਲ ਦਿਲ ਦੀਆਂ ਬਿਮਾਰੀਆਂ ਅਤੇ ਸਟੋ੍ਰਕ (ਅਧਰੰਗ) ਹੋਣ ਦਾ ਖ਼ਤਰਾ ਬਹੁਤ ਵੱਧ ਜਾਂਦਾ ਹੈ ਅਤੇ 90 ਫ਼ੀਸਦੀ ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਤੰਬਾਕੂ ਦੀ ਵਰਤੋਂ ਹੈ | ਇਸ ਲਈ ਬਹੁਤ ਜ਼ਰੂਰੀ ਹੈ ਕਿ ਤੰਬਾਕੂ ਜਾਂ ਇਸ ਤੋਂ ਬਣੇ ਪਦਾਰਥਾਂ ਦਾ ਸੇਵਨ ਨਾ ਕੀਤਾ ਜਾਵੇ ਨਾਲ ਹੀ ਦੂਸਰਿਆਂ ਨੂੰ ਤੰਬਾਕੂ ਦੇ ਦੁਸ਼ਟ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ | ਇਸ ਦੌਰਾਨ ਹਾਜ਼ਰੀਨ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਦੂਜਿਆਂ ਨੂੰ ਸੁਚੇਤ ਕਰਨ ਸੰਬੰਧੀ ਇੱਕ ਸਹੰੁ ਚੁਕਾਈ ਗਈ |
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵਲੋਂ ਆਟੋ ਤੇ ਰਿਕਸ਼ਾ ਚਾਲਕਾਂ ਨੂੰ ਠੰਢਾ ਪਾਣੀ ਪੀਣ ਲਈ ਬੋਤਲਾਂ ਤਕਸੀਮ ਅਗਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼-ਲੈਕਚਰਾਰ ਪਰਮਿੰਦਰ ਸਿੰਘ
Ad Position 24