03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹਰਸੀ ਪਿੰਡ ਤੋਂ ਕਣਕ ਦਾ ਟਰੱਕ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 01-06-2025
ਟਾਂਡਾ ਉੜਮੁੜ, 31 ਮਈ (ਭਗਵਾਨ ਸਿੰਘ ਸੈਣੀ)-ਹਰਸੀ ਪਿੰਡ ਤੋਂ ਗੁਰਦੁਆਰਾ ਅਮੀਂਪੁਰ ਪੱਤੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਚੱਲ ਰਹੇ ਲੰਗਰਾਂ ਦੀ ਸੇਵਾ ਲਈ ਕਣਕ ਦਾ ਇਕ ਟਰੱਕ ਰਵਾਨਾ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸਮੂਹ ਸਾਧ ਸੰਗਤਾਂ ਦੀ ਹਾਜ਼ਰੀ ਵਿਚ ਇਹ ਟਰੱਕ ਰਵਾਨਾ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮਾਸਟਰ ਮਦਨ ਸਿੰਘ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਚੱਲ ਰਹੇ ਲੰਗਰਾਂ ਦੀ ਸੇਵਾ ਵਿਚ ਹਾਰ ਸਾਲ ਇਲਾਕੇ ਦੀਆਂ ਸੰਗਤਾਂ ਵਲੋਂ ਭੇਜਿਆ ਜਾਣ ਵਾਲਾ ਇਹ 19ਵਾਂ ਟਰੱਕ ਹੈ ਅਤੇ ਇਹ ਸੇਵਾ ਅੱਗੇ ਵੀ ਨਿਰੰਤਰ ਜਾਰੀ ਰਹੇਗੀ | ਇਸ ਮੌਕੇ ਮਾਸਟਰ ਦਰਸ਼ਨ ਸਿੰਘ, ਮਾਸਟਰ ਮਦਨ ਸਿੰਘ, ਸੇਵਕ ਸਿੰਘ, ਗੁਰਮਿੰਦਰ ਸਿੰਘ ਗੋਲਡੀ, ਮਾਸਟਰ ਰਵਿੰਦਰ ਸਿੰਘ ਸੀਟੂ, ਮਾਸਟਰ ਰਵਿੰਦਰ ਸਿੰਘ, ਮਾਸਟਰ ਗੁਰਦੀਪ ਸਿੰਘ, ਮਾਸਟਰ ਸ਼ਰਨਜੀਤ ਸਿੰਘ, ਪਰਦੀਪਪਾਲ ਸਿੰਘ, ਅਮਰਜੀਤ ਸਿੰਘ ਹੈਪੀ, ਮਾਸਟਰ ਕਸ਼ਮੀਰਾ ਸਿੰਘ, ਗੁਰਨਾਮ ਸਿੰਘ, ਮਹਿੰਦਰ ਸਿੰਘ, ਨਿੱਕਾ, ਬਾਬੂ, ਤਰਨਪ੍ਰੀਤ, ਸ਼ਿੰਗਾਰਾ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੀਖਿਆ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਵੰਡੇ ਅਗਲੀ ਖ਼ਬਰ ਅਰੋੜਾ ਵਲੋਂ ਆਟੋ ਤੇ ਰਿਕਸ਼ਾ ਚਾਲਕਾਂ ਨੂੰ ਠੰਢਾ ਪਾਣੀ ਪੀਣ ਲਈ ਬੋਤਲਾਂ ਤਕਸੀਮ
Ad Position 24