04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਿਵਲ ਹਸਪਤਾਲ 'ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-06-2025
ਗੜਸ਼ੰਕਰ, 31 ਮਈ (ਧਾਲੀਵਾਲ)-ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਸੰਬੰਧੀ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੌਰਾਨ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਦੇ ਹੋਏ ਤੰਬਾਕੂ ਰਹਿਤ ਜੀਵਨ ਨੂੰ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ 'ਚ ਡਾਕਟਰਾਂ, ਨਰਸਿੰਗ ਸਟਾਫ਼, ਹਸਪਤਾਲ ਕਰਮਚਾਰੀਆਂ, ਨਰਸਿੰਗ ਵਿਦਿਆਰਥੀਆਂ ਅਤੇ ਸਥਾਨਕ ਨਿਵਾਸੀਆਂ ਨੇ ਭਾਗ ਲਿਆ | ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਸਾਰੇ ਹਾਜ਼ਰ ਲੋਕਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ ਅਤੇ ਹੋਰਾਂ ਨੂੰ ਵੀ ਤੰਬਾਕੂ ਛੱਡਣ ਲਈ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਬੁਲਾਰਿਆਂ ਨੇ ਲੋਕਾਂ ਨੂੰ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਦੀ ਮਹੱਤਤਾ ਅਤੇ ਤੰਬਾਕੂ ਦੇ ਸਿਹਤ ਉੱਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਥੀਆਂ ਲਈ ਵੀ ਜਾਗਰੂਕਤਾ ਸੈਸ਼ਨ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ 'ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਅਧਿਆਪਕਾ ਕਵਿਤਾ ਕਿਰਨ ਕੇਸ਼ਵ
Ad Position 24