04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਬਾਬਾ ਮੰਝ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਮੁਫ਼ਤ ਵਿੱਦਿਅਕ ਟੂਰ ਲਗਾਇਆ

Ad Position 21
No active advertisement
ਅਜੀਤ ਡੈਸਕ 01-06-2025
ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਮੁਫ਼ਤ ਵਿੱਦਿਅਕ ਟੂਰ ਲਗਾਇਆ ਗਿਆ | ਸਕੂਲ ਦੇ ਚੇਅਰਮੈਨ ਮਹੰਤ ਵਰਿੰਦਰ ਸਿੰਘ, ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਵਲੋਂ ਲਗਵਾਏ ਇਸ ਟੂਰ ਦੌਰਾਨ ਨਿਰਵਾਣਾ ਪਿਕਨਿਕ ਸਥਾਨ 'ਤੇ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਨੇ ਝੂਲਿਆਂ ਦਾ ਵੀ ਅਨੰਦ ਮਾਣਿਆ | ਇਸ ਮੌਕੇ ਡਾ: ਪਰਮਜੀਤ ਕੌਰ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਦਾ ਪੜ੍ਹਾਈ ਦੇ ਨਾਲ-ਨਾਲ ਮੰਨੌਰੰਜਨ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਅਜਿਹਾ ਕਰਨ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਬੌਧਿਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦਾ ਸਰੀਰਕ ਵਿਕਾਸ ਬਹੁਤ ਜ਼ਰੂਰੀ ਹੈ, ਜਿਸ ਲਈ ਸਕੂਲ ਹਮੇਸ਼ਾਂ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਮੁਫ਼ਤ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਸਿਵਲ ਹਸਪਤਾਲ 'ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ
Ad Position 24