04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੁਰਦੁਆਰਾ ਸ਼ਹੀਦਾਂ ਭੂਲਪੁਰ ਵਿਖੇ ਸ਼ਹੀਦੀ ਸਮਾਗਮ ਸੰਬੰਧੀ ਲੜੀ ਦੇ 8 ਪਾਠਾਂ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 01-06-2025
ਮਿਆਣੀ, 31 ਮਈ (ਹਰਜਿੰਦਰ ਸਿੰਘ ਮੁਲਤਾਨੀ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਸ਼੍ਰੀ ਗੁਰੂ ਅਰਜਨ ਦੇਵ ਜੀ ਪਿੰਡ ਭੂਲਪੁਰ ਵਿਖੇ 8 ਜੂਨ ਨੂੰ ਕਰਵਾਏ ਜਾ ਰਹੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਚੱਲ ਰਹੀ ਅਖੰਡ ਪਾਠ ਦੀ ਲੜੀ ਦੇ 8 ਅਖੰਡ ਪਾਠਾਂ ਦੇ ਭੋਗ ਪਾਏ ਗਏ | ਅੱਜ ਸੁਖਵਿੰਦਰ ਸਿੰਘ, ਕੁਲਜੀਤ ਸਿੰਘ ਬਿੱਟੂ, ਜਸਵੀਰ ਸਿੰਘ ਸਿਕਰੀ ਵੱਲੋਂ ਰੱਖੇ 3 ਪਾਠਾਂ ਦੇ ਭੋਗ ਪਾਏ ਗਏ ਉਪਰੰਤ ਭਾਈ ਕੁਲਦੀਪ ਸਿੰਘ, ਭਾਈ ਜੋਬਨਪ੍ਰੀਤ ਸਿੰਘ, ਭਾਈ ਜਗਵੀਰ ਸਿੰਘ, ਭਾਈ ਜਰਨੈਲ ਸਿੰਘ ਆਦਿ ਜਥਿਆਂ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਫਰਾਂਸ ਦੇ ਸਾਬਕਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖਾਲਸਾ ਫਰਾਂਸ, ਜਰਨੈਲ ਸਿੰਘ, ਗੁਰਦੁਆਰਾ ਸ਼ਹੀਦਾਂ ਦੇ ਪ੍ਰਧਾਨ ਕੁਲਜੀਤ ਸਿੰਘ ਬਿੱਟੂ, ਬੇਅੰਤ ਸਿੰਘ, ਕਰਤਾਰ ਸਿੰਘ, ਮਲਕੀਤ ਸਿੰਘ, ਨਿਰੰਜਨ ਸਿੰਘ, ਦੀਵਾਨ ਸਿੰਘ, ਹਰਜੀਤ ਸਿੰਘ, ਸੁਖਵੰਤ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਲੰਬੜਦਾਰ ਚਰਨ ਸਿੰਘ ਬਿੱਟੂ, ਮਨਜੀਤ ਸਿੰਘ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ, ਗੁਰਦਿਤ ਸਿੰਘ, ਬਲਵਿੰਦਰ ਸਿੰਘ, ਗੁਰਬਚਨ ਸਿੰਘ, ਸਤਵਿੰਦਰ ਸਿੰਘ, ਅਵਤਾਰ ਸਿੰਘ, ਸ਼ਮਸ਼ੇਰ ਸਿੰਘ, ਸੁਲੱਖਣ ਸਿੰਘ, ਸਾਬਕਾ ਵਾਈਸ ਚੇਅਰਮੈਨ ਪਰਮਜੀਤ ਕੌਰ, ਜਗੀਰ ਕੌਰ, ਸੁਰਜੀਤ ਕੌਰ, ਜਸਵਿੰਦਰ ਕੌਰ, ਕੁਸ਼ੱਲਿਆ ਦਵੀ, ਬਿਮਲ ਕੌਰ, ਰਣਜੀਤ ਕੌਰ, ਕਮਲੇਸ਼ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਜਨੋਹਾ ਦੇ ਸਰਕਾਰੀ ਸਕੂਲ 'ਚ ਅਧਿਆਪਕ-ਮਾਪੇ ਮੀਟਿੰਗ ਅਗਲੀ ਖ਼ਬਰ ਵਿਸ਼ਵ ਨੋ ਤੰਬਾਕੂ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ 'ਚ ਸਹੁੰ ਚੁੱਕ ਸਮਾਗਮ ਕਰਵਾਇਆ
Ad Position 24