ਕੋਟਫ਼ਤੂਹੀ, 31 ਮਈ (ਅਟਵਾਲ)-ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ 'ਚ ਮਿਸ਼ਨ ਸਮਰੱਥ, ਬਾਈ ਮੰਥਲੀ ਟੈੱਸਟ ਅਤੇ ਛੁੱਟੀਆਂ ਦੇ ਹੋਮ ਵਰਕ ਸਬੰਧੀ ਮਾਪੇ-ਅਧਿਆਪਕ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵਿਖੇ ਪਿ੍ੰਸੀਪਲ ਹਰਮਨੋਜ ਕੁਮਾਰ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਮਾਤਾ-ਪਿਤਾ ਨਾਲ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਨਾਲ ਸਕੂਲ ਦੀ ਬਿਹਤਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਮਾਪੇ-ਅਧਿਆਪਕ ਮੀਟਿੰਗ ਵਿਚ ਮਾਤਾ-ਪਿਤਾ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ | ਇਸ ਮੌਕੇ ਜਤਿੰਦਰ ਸਿੰਘ, ਰਾਜਵਿੰਦਰ ਕੌਰ, ਸਰਬਜੀਤ ਕੌਰ, ਨਰਿੰਦਰ ਅਜਨੋਹਾ, ਲਵਦੀਪ ਕੌਰ, ਧਰਮਿੰਦਰ ਸਿੰਘ, ਹਾਫ਼ਿਜ਼, ਅਬਿਨਾਸ਼ ਕੌਰ, ਅਮਨਪ੍ਰੀਤ ਕੌਰ, ਅਮਨਜੀਤ ਕੌਰ, ਦੀਪਕ ਕੁਮਾਰ, ਜਸਪ੍ਰੀਤ ਕੌਰ, ਕੁਲਵਿੰਦਰ ਸਿੰਘ, ਮੁਨੀਸ਼ ਕੁਮਾਰ ਅਤੇ ਹਰਭਜਨ ਸਿੰਘ ਕੈਂਪਸ ਮੈਨੇਜਰ ਆਦਿ ਹਾਜ਼ਰ ਸਨ |