ਗੜ੍ਹਦੀਵਾਲਾ, 31 ਮਈ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਵਿਦਾਇਗੀ ਸਮਾਰੋਹ ਕਰਵਾਇਆ ਗਿਆ ਜਿਸ ਦੌਰਾਨ ਪੰਜਾਬੀ ਵਿਭਾਗ ਦੇ ਡਾ. ਸਤਵੰਤ ਕੌਰ ਜਿਹੜੇ ਅਧਿਆਪਨ ਦੇ ਖੇਤਰ ਵਿਚ ਆਪਣੀਆਂ 29 ਸਾਲ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਧਿਆਪਨ ਦੇ ਖੇਤਰ ਵਿਚ 1996 ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੇ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ | ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਉਨ੍ਹਾਂ ਦੀ ਲੰਬੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕਰਦਿਆਂ ਕਿਹਾ ਕਿ ਡਾ. ਸਤਵੰਤ ਕੌਰ ਸਵਰਗਵਾਸੀ ਸਾਹਿਤਕਾਰ ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀ ਸਪੁੱਤਰੀ ਹਨ ਜਿਨ੍ਹਾਂ ਨੇ ਕਾਲਜ ਨੂੰ ਬੇਦਾਗ਼ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ | ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਸਮੂਹ ਸਟਾਫ਼ ਹਾਜ਼ਰ ਸੀ |