04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਯਾਦਗਾਰੀ ਸਮਾਗਮ ਦੌਰਾਨ 10 ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ

Ad Position 21
No active advertisement
ਅਜੀਤ ਡੈਸਕ 01-06-2025
ਮਿਆਣੀ, 31 ਮਈ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲਖਿੰਦਰ) ਮਿਆਣੀ ਸਥਿਤ ਗੁਰਦੁਆਰਾ ਗੋਬਿੰਦ ਪ੍ਰਵੇਸ਼ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਦੇ ਸੰਬੰਧ 'ਚ ਆਰੰਭ ਹੋਈ ਅਖੰਡ ਪਾਠਾਂ ਦੀ ਲੜੀ ਦੇ 39 ਪਾਠਾਂ ਦੇ ਭੋਗ ਪਾਏ ਗਏ | ਸਾਲਾਨਾ ਸਮਾਗਮ ਦੇ ਸੰਬੰਧ ਵਿਚ 15 ਮਈ ਤੋਂ ਆਰੰਭ ਕੀਤੀ ਗਈ ਅਖੰਡ ਪਾਠ ਦੀ ਲੜੀ ਦੌਰਾਨ ਅੱਜ ਹਰਮਨਦੀਪ ਸਿੰਘ, ਹਰਦੀਪ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਹਰਜਿੰਦਰ ਕੌਰ, ਸੁਰਿੰਦਰ ਕੌਰ ਤੇ ਸਰਪੰਚ ਨਿਸ਼ਾਨ ਸਿੰਘ ਸੁਜਲਾਣਾ ਵਲੋਂ ਰਖਵਾਏ ਗਏ 10 ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਭਾਈ ਸਰਬਜੀਤ ਸਿੰਘ, ਭਾਈ ਪ੍ਰਦੀਪ ਸਿੰਘ ਦੇ ਜਥਿਆਂ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਜੀਵਨੀ 'ਤੇ ਚਾਨਣਾ ਪਾਇਆ | ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸੁਰਿੰਦਰ ਕੌਰ ਚੌਧਰੀ, ਡਾ. ਲਖਮੀਰ ਸਿੰਘ ਚੌਧਰੀ, ਪ੍ਰਧਾਨ ਡਾ. ਸਤਨਾਮ ਸਿੰਘ, ਬਲਜੀਤ ਸਿੰਘ ਮੁਲਤਾਨੀ, ਨੰਬਰਦਾਰ ਕਿਰਪਾਲ ਸਿੰਘ ਪੰਡੋਰੀ, ਪਿ੍ੰਸੀਪਲ ਕੁਲਦੀਪ ਰਾਜ, ਪਿ੍ੰਸੀਪਲ ਹਰਭਜਨ ਸਿੰਘ ਮਲੀ, ਮੈਨੇਜਰ ਲਖਵਿੰਦਰ ਸਿੰਘ, ਬਲਦੇਵ ਸਿੰਘ, ਦਵਿੰਦਰ ਸਿੰਘ ਲਾਡੀ ਮੂਨਕਾ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਤੋਂ ਇਲਾਵਾ ਸੂਬੇਦਾਰ ਮੇਜਰ ਅਵਤਾਰ ਸਿੰਘ, ਦਰਸ਼ਨ ਸਿੰਘ, ਹਰਜਿੰਦਰ ਸਿੰਘ, ਨਿਰੰਜਨ ਸਿੰਘ, ਜੋਗਿੰਦਰ ਸਿੰਘ, ਸੂਬੇਦਾਰ ਰਾਮ ਸਿੰਘ, ਸੁਰਿੰਦਰ ਸਿੰਘ, ਸੇਵਾ ਸਿੰਘ, ਬਲਵਿੰਦਰ ਸਿੰਘ, ਸਤ ਕਰਤਾਰ, ਪਰਮਜੀਤ ਸਿੰਘ ਖ਼ਾਲਸਾ, ਬਲਵੀਰ ਕੌਰ, ਬਲਵਿੰਦਰ ਕੌਰ, ਪ੍ਰੋਫੈਸਰ ਹਰਜਿੰਦਰ ਕੌਰ, ਕਮਲੇਸ਼ ਕੌਰ ਤੋਂ ਇਲਾਵਾ ਦਲਜੀਤ ਸਿੰਘ, ਭੁਪਿੰਦਰ ਸਿੰਘ, ਮਹਿੰਦਰ ਸਿੰਘ, ਗੁਰਦੀਪ ਸਿੰਘ, ਡਾ. ਸਤਨਾਮ ਸਿੰਘ, ਸੁਰਜੀਤ ਸਿੰਘ ਟੋਨੂੰ, ਜਸਵਿੰਦਰ ਸਿੰਘ, ਤਰਸੇਮ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਪਾਹਟ 'ਚ ਸਮਾਗਮ 4 ਨੂੰ ਅਗਲੀ ਖ਼ਬਰ ਕੋਟਫਤੂਹੀ-ਮਾਹਿਲਪੁਰ ਮੁੱਖ ਸੜਕ ਟੁੱਟ ਕੇ ਦਰੱਖਤ ਡਿੱਗਿਆ, ਆਵਾਜਾਈ ਬੰਦ
Ad Position 24