04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਪਾਹਟ 'ਚ ਸਮਾਗਮ 4 ਨੂੰ

Ad Position 21
No active advertisement
ਅਜੀਤ ਡੈਸਕ 01-06-2025
ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 4 ਜੂਨ ਨੂੰ ਗੁਰਦੁਆਰਾ ਸੰਤਸਰ ਸਾਹਿਬ ਪਿੰਡ ਕਪਾਹਟ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ 4 ਦਿਨਾਂ ਤੋਂ ਚੱਲ ਰਹੀ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣਗੇ, ਉਪਰੰਤ ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ, ਜਿਸ 'ਚ ਬਾਬਾ ਗੁਲਾਬ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ, ਬਾਬਾ ਤੇਜੇਸ਼ਵਰ ਪ੍ਰਤਾਪ ਸਿੰਘ ਚੰਡੀਗੜ੍ਹ, ਸੰਤ ਰਵਿੰਦਰ ਸਿੰਘ ਜੌਨੀ ਨਾਨਕਸਰ ਵਾਲੇ, ਭਾਈ ਕੁਲਵਿੰਦਰ ਸਿੰਘ ਖਰੜ ਵਾਲੇ, ਬੀਬੀ ਦਲੇਰ ਕੌਰ ਖ਼ਾਲਸਾ ਢਾਡੀ ਜਥਾ, ਭਾਈ ਰਮਿੰਦਰ ਸਿੰਘ ਤੇ ਭਾਈ ਪਵਨਦੀਪ ਸਿੰਘ ਸਮਰਾਲੇ ਵਾਲੇ, ਭਾਈ ਬਲਵੀਰ ਸਿੰਘ ਕਵੀਸ਼ਰੀ ਜਥਾ ਆਦਿ ਸੰਗਤਾਂ ਨੂੰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਡੀ.ਈ.ਓ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਮੀਟਿੰਗ ਅਗਲੀ ਖ਼ਬਰ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਯਾਦਗਾਰੀ ਸਮਾਗਮ ਦੌਰਾਨ 10 ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ
Ad Position 24