ਡੀ.ਈ.ਓ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਮੀਟਿੰਗ
ਅਜੀਤ ਡੈਸਕ
01-06-2025
ਇਸ ਮੀਟਿੰਗ ਦੌਰਾਨ ਇਕ ਦਿਨ ਦੀ ਵਰਕਸ਼ਾਪ ਵੀ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਭਰ ਦੇ ਸਿੱਖਿਆ ਅਧਿਕਾਰੀਆਂ ਅਤੇ ਰਿਸੋਰਸ ਪਰਸਨਾਂ ਨੇ ਹਿੱਸਾ ਲਿਆ | ਇਸ ਵਿਸ਼ੇਸ਼ ਵਰਕਸ਼ਾਪ 'ਚ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਹਰਮਿੰਦਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਚਰਨਜੀਤ ਸਿੱਧੂ, ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਆਏ ਨੋਡਲ ਅਫ਼ਸਰ, ਬਲਾਕ ਰਿਸੋਰਸ ਪਰਸਨ ਅਤੇ ਹੋਰ ਸਿੱਖਿਆ ਅਧਿਕਾਰੀ ਹਾਜ਼ਰ ਸਨ | ਮੀਟਿੰਗ ਦਾ ਮੁੱਖ ਉਦੇਸ਼ ਕਲਾਸ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਦੀ ਫਾਊਾਡੇਸ਼ਨਲ ਲਿਟਰੇਸੀ ਐਂਡ ਨਿਊਮੈਰਸੀ ਨਾਲ ਜੁੜੀਆਂ ਸਮੱਸਿਆਵਾਂ ਦੀ ਸਮੀਖਿਆ ਕਰਨੀ ਅਤੇ ਆਉਣ ਵਾਲੇ ਅਕਾਦਮਿਕ ਸਾਲ 2026-27 ਦੀ ਯੋਜਨਾ ਬਣਾਉਣੀ ਸੀ | ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀਆਂ ਨੇ ਡੀ.ਈ.ਓ. ਲਲਿਤਾ ਅਰੋੜਾ ਦੇ ਸਾਹਮਣੇ ਐਫ.ਐਲ.ਐਨ. ਦੌਰਾਨ ਆ ਰਹੀਆਂ ਮੁੱਖ ਸਮੱਸਿਆਵਾਂ 'ਤੇ ਵਿਸਥਾਰ ਨਾਲ ਗੱਲਬਾਤ ਕੀਤੀ | ਇਸ ਮੌਕੇ ਡੀ.ਈ.ਓ. ਲਲਿਤਾ ਅਰੋੜਾ ਨੇ ਕਿਹਾ ਕਿ ਪ੍ਰਾਥਮਿਕ ਸਿੱਖਿਆ ਦੀ ਨੀਂਹ ਮਜ਼ਬੂਤ ਕਰਨੀ ਬਹੁਤ ਜ਼ਰੂਰੀ ਹੈ |