05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਵਲੋਂ ਜ਼ਿਲ੍ਹਾ ਪੱਧਰੀ ਗਤਕਾ ਅਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 02-06-2025
ਦਸੂਹਾ, 1 ਜੂਨ (ਭੁੱਲਰ)- ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ 30 ਰੋਜ਼ਾ ਜ਼ਿਲ੍ਹਾ ਪੱਧਰੀ ਗਤਕਾ, ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ ਗਈ | ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਇਹ ਕੈਂਪ ਤੋਂ 30 ਜੂਨ ਤੱਕ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਦਸਤਾਰ-ਦੁਮਾਲਾ ਸਿਖਲਾਈ ਕੈਂਪ ਦੁਪਹਿਰ ਤਿੰਨ ਤੋਂ ਚਾਰ ਵਜੇ ਤੱਕ ਚੱਲੇਗਾ ਅਤੇ ਗਤਕਾ ਸਿਖਲਾਈ ਕੈਂਪ ਸ਼ਾਮ 4 ਤੋਂ 7:30 ਵਜੇ ਤੱਕ ਜਾਰੀ ਰਿਹਾ ਕਰੇਗਾ | ਇਸ ਕੈਂਪ ਦੀ ਸ਼ੁਰੂਆਤ ਮੌਕੇ ਬਾਬਾ ਹਰਪ੍ਰੀਤ ਸਿੰਘ ਟਾਹਲੀ ਸਾਹਿਬ ਵਾਲੇ ਉਚੇਚੇ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਸੁਸਾਇਟੀ ਦੇ ਇਸ ਕਾਰਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਉਪਰਾਲੇ ਅੱਜ ਦੇ ਸਮੇਂ ਦੀ ਲੋੜ ਹਨ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਵਿਚ ਕਾਰਗਰ ਸਿੱਧ ਹੋਣਗੇ |
ਸੁਸਾਇਟੀ ਦੇ ਗਤਕਾ ਅਖਾੜੇ ਦੇ ਇੰਚਾਰਜ ਰਮਨਪ੍ਰੀਤ ਸਿੰਘ ਸ਼ੈਂਟੀ ਨੇ ਕਿਹਾ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਇਸ ਕੈਂਪ ਵਿਚ ਹਿੱਸਾ ਲੈਣ | ਉਨ੍ਹਾਂ ਦੱਸਿਆ ਕੇ ਸੋਸਾਇਟੀ ਵੱਲੋਂ ਪੂਰਨ ਤੌਰ ਤੇ ਫ਼ਰੀ ਸਿਖਲਾਈ ਦਿੱਤੀ ਜਾਂਦੀ ਹੈ | ਜ਼ਿਕਰਯੋਗ ਹੈ ਕੇ ਸੁਸਾਇਟੀ ਵੱਲੋਂ ਪਿਛਲੇ ਲੰਬੇ ਸਮੇਂ ਸਮਾਜ ਸੇਵਾ ਅਤੇ ਧਾਰਮਿਕ ਕਾਰਜਾਂ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ | ਇਸ ਮੌਕੇ ਬਾਬਾ ਲਸ਼ਕਰ ਸਿੰਘ ਭੂਰੀ ਵਾਲੇ, ਜਸਵਿੰਦਰ ਸਿੰਘ ਮਾਣਕੂ, ਪਰਮਜੀਤ ਸਿੰਘ ਘੁੰਮਣ, ਐਡਵੋਕੇਟ ਰਮਨਪ੍ਰੀਤ ਸਿੰਘ, ਪਰਮਜੀਤ ਸਿੰਘ ਸਤੌਰ, ਮਨਜਿੰਦਰ ਸਿੰਘ, ਸਰਪੰਚ ਹਰਜਿੰਦਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਕੋਚ ਕੁਲਵਿੰਦਰ ਸਿੰਘ, ਕੋਚ ਪਰਮਿੰਦਰ ਸਿੰਘ, ਪਰਮਜੀਤ ਸਿੰਘ , ਨਵਾਬ ਸਿੰਘ, ਅਕਾਸ਼ਦੀਪ ਸਿੰਘ ਬੌਬੀ, ਪ੍ਰੋ. ਕੁਲਵਿੰਦਰ ਸਿੰਘ, ਗਗਨਦੀਪ ਸਿੰਘ, ਹਰਮਿੰਦਰ ਸਿੰਘ, ਭੁਪਿੰਦਰ ਸਿੰਘ ਰਾਜਾ, ਸਿਮਰਨਜੀਤ ਸਿੰਘ ਟਾਂਡਾ, ਦਲਜੀਤ ਸਿੰਘ ਸਤੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਅਰਾਈਆਂ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਅਗਲੀ ਖ਼ਬਰ ਖੈਰੜ ਰਾਵਲ ਬੱਸੀ ਦੇ ਡਾਕਖ਼ਾਨੇ 'ਚ ਹੋਏ ਲੱਖਾਂ ਦੇ ਘਪਲੇ ਸਬੰਧੀ ਧੀਮਾਨ ਦੀ ਅਗਵਾਈ 'ਚ ਕੀਤਾ ਰੋਸ ਮੁਜ਼ਾਹਰਾ
Ad Position 24