05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਤਲਵੰਡੀ ਅਰਾਈਆਂ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 02-06-2025
ਸ਼ਾਮਚੁਰਾਸੀ, 1 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਵਿਸ਼ਾਲ ਕੀਰਤਨ ਤੇ ਢਾਡੀ ਦਰਬਾਰ ਸਿੱਖ ਇਤਿਹਾਸ ਦੀਆਂ ਲਾਸਾਨੀ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਅਤੇ ਗੁਰੂ ਸਾਹਿਬਾਂ ਦੇ ਮਾਰਗ ਦਰਸ਼ਨ ਕਰਨ ਦੀ ਪ੍ਰੇਰਨਾ ਦਿੰਦਾ ਸਫਲਤਾ ਪੂਰਵਕ ਸਮਾਪਤ ਹੋ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿਚ ਦੂਰ-ਦੁਰਾਡੇ ਤੋਂ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਹਾਲ ਵਿਚ ਸਜਾਏ ਗਏ ਦੀਵਾਨ ਨੂੰ ਸੰਬੋਧਨ ਕਰਦੇ ਹੋਏ ਸੰਤ ਹਰਦੇਵ ਸਿੰਘ ਤਲਵੰਡੀ, ਸੰਤ ਗੁਰਦੇਵ ਸਿੰਘ ਫਤਿਹ ਸਿੰਘ ਤਰਨਾ ਦਲ ਅਤੇ ਸੰਤ ਮਹਾਵੀਰ ਸਿੰਘ ਤਾਜੇਵਾਲ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਬਹੁਤ ਵੱਡੀ ਮਿਸਾਲ ਹੈ | ਤੱਤੀ ਤਵੀ ਦੇ ਬੈਠ ਕੇ ਸ਼ਹੀਦੀ ਦੇਣ ਵਾਲੇ ਉਹ ਸੰਸਾਰ ਦੇ ਇੱਕੋ-ਇੱਕ ਰਹਿਬਰ ਸਨ ਅਤੇ ਇਸ ਲਾਸਾਨੀ ਸ਼ਹਾਦਤ ਸਦਕਾ ਹੀ ਉਨ੍ਹਾਂ ਨੂੰ 'ਸ਼ਹੀਦਾਂ ਦੇ ਸਿਰਤਾਜ' ਵਜੋਂ ਸਤਿਕਾਰਿਆ ਜਾਂਦਾ ਹੈ | ਇਸ ਤੋਂ ਪਹਿਲਾਂ ਕਰਨੈਲ ਸਿੰਘ ਦੀ ਮੰਚ ਸੰਚਾਲਨਾ ਤਹਿਤ ਪੰਥ ਦੇ ਮਹਾਨ ਰਾਗੀ, ਢਾਡੀ, ਕਥਾਵਾਚਕ ਅਤੇ ਪ੍ਰਚਾਰਕਾਂ ਨੇ ਸ਼ਹੀਦੀ ਇਤਿਹਾਸ ਦੀ ਵਿਆਖਿਆ ਅਤੇ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਨ੍ਹਾਂ ਵਿਚ ਢਾਡੀ ਭਾਈ ਜਸਪਾਲ ਸਿੰਘ ਤਾਨ, ਭਾਈ ਗੁਰਪ੍ਰੀਤ ਸਿੰਘ ਗੁਰਦੁਆਰਾ ਰਾੜਾ ਸਾਹਿਬ ਸ਼ਾਮਚੁਰਾਸੀ, ਕਥਾਵਾਚਕ ਭਾਈ ਵਰਿੰਦਰ ਸਿੰਘ ਦੇ ਨਾਂਅ ਵਰਨਣਯੋਗ ਹਨ | ਇਸ ਸਮਾਗਮ ਵਿਚ ਹੋਰਨਾਂ ਤੋ ਇਲਾਵਾ ਸੰਤ ਹਰਭਜਨ ਸਿੰਘ ਸੇਠ ਦਮਦਮੀ ਟਕਸਾਲ, ਸੰਤ ਧਰਮ ਸਿੰਘ ਰਾੜਾ ਸਾਹਿਬ, ਸੰਤ ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ, ਸੰਤ ਮਹਾਵੀਰ ਸਿੰਘ ਤਾਜੇਵਾਲ, ਸੰਤ ਕਰਮਜੀਤ ਸਿੰਘ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ, ਜਥੇਦਾਰ ਰਣਧੀਰ ਸਿੰਘ ਖਡਿਆਲਾ ਸੈਣੀਆਂ, ਉਂਕਾਰ ਸਿੰਘ ਮਿੰਟੂ ਸਰਪੰਚ, ਗੁਰਮੇਲ ਸਿੰਘ ਮੂੰਡੀਆਂ, ਉਂਕਾਰ ਸਿੰਘ ਧਾਮੀ, ਕੁਲਜੀਤ ਸਿੰਘ ਗੋਲਡੀ, ਹਜੂਰਾ ਸਿੰਘ ਗੀਗਨਵਾਲ, ਗੁਰਜੀਤ ਸਿੰਘ ਪਾਬਲਾ, ਬੀਬੀ ਪਰਮਜੀਤ ਕੌਰ ਪਾਬਲਾ, ਸਤਨਾਮ ਸਿੰਘ ਬਾਗੜੀਆ, ਪਰਮਿੰਦਰ ਸਿੰਘ ਝੱਜ, ਡਾ. ਸੁਖਬੀਰ ਸਿੰਘ ਸਲਾਰਪੁਰ, ਮਹਿੰਦਰ ਸਿੰਘ ਭੋਗਪੁਰ, ਸਰਪੰਚ ਸਰਵਣ ਸਿੰਘ, ਇਕਬਾਲ ਸਿੰਘ ਲੱਕੀ ਅੰਮਿ੍ਤਸਰ, ਗੁਰਨਾਮ ਸਿੰਘ ਜੱਸੋਵਾਲ ਵੀ ਸ਼ਾਮਿਲ ਹੋਏ | ਇਸ ਮੌਕੇ 'ਤੇ ਠੰਢੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ 'ਚ ਔਰਤ ਸਮੇਤ 2 ਦੀ ਮੌਤ ਅਗਲੀ ਖ਼ਬਰ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਵਲੋਂ ਜ਼ਿਲ੍ਹਾ ਪੱਧਰੀ ਗਤਕਾ ਅਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ
Ad Position 24