05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 430ਵੇਂ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ - ਬਾਬਾ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 02-06-2025
ਟਾਂਡਾ ਉੜਮੁੜ, 1 ਜੂਨ (ਭਗਵਾਨ ਸਿੰਘ ਸੈਣੀ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਮੀਰੀ-ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਦੇ 430ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਲਾਨਾ ਜੋੜ ਮੇਲਾ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਮੂਨਕਾਂ ਨਜ਼ਦੀਕ ਟਾਂਡਾ ਉੜਮੁੜ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਿਤੀ 12 ਜੂਨ 2025 ਦਿਨ ਸੋਮਵਾਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਸੇਵਕ ਬਾਬਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਸਲ ਸ਼ਹੀਦਾਂ ਤਰਨਾ ਦਲ ਜਥੇਬੰਦੀ ਦੇ ਮੁੱਖ ਜਥੇਦਾਰ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿਚ ਮਨਾਏ ਜਾ ਰਹੇ ਇਸ ਸਲਾਨਾ ਜੋੜ ਮੇਲੇ ਦੌਰਾਨ ਦੇਸ਼ ਵਿਦੇਸ਼ 'ਚੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਦੀਆਂ ਹਨ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੀਆਂ ਹਨ | ਉਨ੍ਹਾਂ ਦੱਸਿਆ ਕਿ ਸੰਗਤਾਂ ਦੇ ਰਹਿਣ-ਸਹਿਣ, ਲੰਗਰਾਂ ਦੇ ਪ੍ਰਬੰਧ, ਗੱਡੀਆਂ ਦੀ ਪਾਰਕਿੰਗ ਅਤੇ ਪੰਡਾਲ ਨੂੰ ਫ਼ੁੱਲਾਂ ਨਾਲ ਸਜਾਉਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸ ਮੌਕੇ ਉਨ੍ਹਾਂ ਨਾਲ ਸੇਵਾਦਾਰ ਬਾਬਾ ਕੁਲਦੀਪ ਸਿੰਘ, ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰ ਸੰਦੀਪ ਸਿੰਘ, ਪ੍ਰਭਦੀਪ ਸਿੰਘ, ਪ੍ਰਭਗੁਨ ਸਿੰਘ, ਮਨਪ੍ਰੀਤ ਸਿੰਘ, ਹਰਬੰਸ ਸਿੰਘ ਮੂਨਕਾਂ, ਹਰ ਅਵਤਾਰ ਸਿੰਘ ਸੀਕਰੀ, ਬਾਬਾ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਜਸਪ੍ਰੀਤ ਸਿੰਘ ਸੈਣੀ ਹਰਸੀ ਪਿੰਡ, ਦਿਲਸ਼ੇਰ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ 'ਤੇ ਛਬੀਲ ਲਗਾਈ ਅਗਲੀ ਖ਼ਬਰ ਰਮਦਾਸਪੁਰ ਵਿਖੇ ਜੂਨ '84 ਦੇ ਘੱਲੂਘਾਰੇ ਨੂੰ ਸਮਰਪਿਤ 7 ਰੋਜ਼ਾ ਸਮਾਗਮ ਸ਼ੁਰੂ
Ad Position 24