ਨਸਰਾਲਾ, 1 ਜੂਨ (ਸਤਵੰਤ ਸਿੰਘ ਥਿਆੜਾ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਖ਼ਾਨਪੁਰ ਥਿਆੜਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਪਹਿਲਾਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਜਸਵਿੰਦਰ ਸਿੰਘ ਦਸੂਹੇ ਵਾਲੇ ਅਤੇ ਭਾਈ ਹਰਵਿੰਦਰ ਸਿੰਘ ਨੰਗਲ ਈਸ਼ਰ ਵਾਲਿਆਂ ਦੇ ਕੀਰਤਨੀ ਜਥੇ ਨੇ ਜਿੱਥੇ ਗੁਰਬਾਣੀ ਨੂੰ ਮਨੋਹਰ ਕੀਰਤਨ ਸਰਵਣ ਕਰਵਾਇਆ, ਉੱਥੇ ਹੀ ਨਾਲ-ਨਾਲ ਗੁਰੂ ਸਾਹਿਬ ਜੀ ਦੀ ਜੀਵਨ ਸਾਖੀ ਦਾ ਇਤਿਹਾਸ ਸਰਵਣ ਕਰਵਾਉਂਦਿਆਂ ਗੁਰੂ ਜੀ ਦੇ ਦੱਸੇ ਉਪਦੇਸ਼ 'ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਵੀਰ ਸਿੰਘ, ਜਸਵੀਰ ਸਿੰਘ, ਕਮਲਪ੍ਰੀਤ ਸਿੰਘ, ਦਵਿੰਦਰ ਸਿੰਘ, ਸ਼ਿਵ ਦਿਆਲ, ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਹਨੀ, ਜਸਵੀਰ ਸਿੰਘ, ਸਤਨਾਮ ਸਿੰਘ, ਸੁਖਜਿੰਦਰ ਸਿੰਘ ਸ਼ਿੰਦਾ, ਭੁਪਿੰਦਰ ਸਿੰਘ, ਸੁਖਦੀਪ ਸਿੰਘ ਸੁੱਖਾ, ਅਨਿਲ ਕੁਮਾਰ, ਹਰਮੇਸ਼ ਲਾਲ, ਰਵਿੰਦਰ ਸਿੰਘ, ਦਲਜੀਤ ਸਿੰਘ ਕਜਲਾ, ਬਲਵੀਰ ਸਿੰਘ ਆਦਿ ਹਾਜ਼ਰ ਸਨ |