05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਪਿੰਕਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 02-06-2025
ਗੜ੍ਹਸ਼ੰਕਰ, 1 ਜੂਨ (ਧਾਲੀਵਾਲ)-ਪ੍ਰਵਾਸੀ ਭਾਰਤੀ ਸਮਾਜ ਸੇਵੀ ਦਰਸ਼ਨ ਸਿੰਘ ਪਿੰਕਾ ਯੂ. ਐੱਸ. ਏ. ਦਾ ਉਨ੍ਹਾਂ ਦੇ ਪਿੰਡ ਇਬਰਾਹੀਮਪੁਰ ਵਿਖੇ ਇਬਰਾਹੀਮਪੁਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਵਿਖੇ ਪਹੁੰਚਣ 'ਤੇ ਉਨ੍ਹਾਂ ਵਲੋਂ ਪਿੰਡ ਅਤੇ ਇਲਾਕੇ ਲਈ ਸਮਾਜ ਸੇਵਾ ਦੇ ਖੇਤਰ 'ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਲੈ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮਾ. ਬਲਵੀਰ ਸਿੰਘ, ਉਪ ਪ੍ਰਧਾਨ ਚੌਧਰੀ ਜੀਤ ਸਿੰਘ, ਸਕੱਤਰ ਗੌਰਵ ਕੁਮਾਰ ਅਤੇ ਕਮੇਟੀ ਮੈਂਬਰਾਂ ਵਲੋਂ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਅਵਤਾਰ ਸਿੰਘ ਤਾਰੀ ਮਨੀਲਾ ਦਾ ਵੀ ਸਭਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਰਪੰਚ ਬਗਵਾਈ ਬਾਬਾ ਉਂਕਾਰ ਸਿੰਘ ਕਾਰੀ, ਕਸ਼ਮੀਰ ਸਿੰਘ, ਭੁਪਿੰਦਰ ਸਿੰਘ, ਕਰਨਦੀਪ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਜਸਵੰਤ ਸਿੰਘ ਬੈਂਚਾਂ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਖ਼ਾਨਪੁਰ ਥਿਆੜਾ 'ਚ ਸ਼ਹੀਦੀ ਪੁਰਬ ਮਨਾਇਆ
Ad Position 24