06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਿਹਤ ਵਿਭਾਗ ਨੇ ਵਿਦਿਆਰਥੀਆਂ ਨੂੰ ਡੇਂਗੂ ਦੀ ਬਿਮਾਰੀ ਸੰਬੰਧੀ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 02-06-2025
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ)-ਪੀ.ਐਚ.ਸੀ. ਚੱਕੋਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਅਗਵਾਈ 'ਚ ਪਿੰਡ ਬਾਗਪੁਰ-ਸਤੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਐੱਚ.ਆਈ. ਬਲਜੀਤ ਸਿੰਘ ਨੇ ਡੇਂਗੂ ਦੀ ਬਿਮਾਰੀ ਸੰਬੰਧੀ ਜਾਗਰੂਕ ਕੀਤਾ | ਇਸ ਮੌਕੇ ਡਾ. ਸ਼ਿਵਮ ਅੰਗਰੀਸ਼ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਬੁਖ਼ਾਰ ਹੁੰਦਾ ਹੈ ਤਾਂ ਨੇੜੇ ਦੇ ਸਿਹਤ ਕੇਂਦਰ 'ਚ ਜਾਣਾ ਚਾਹੀਦਾ ਹੈ ਅਤੇ ਆਪਣੀ ਮਰਜ਼ੀ ਨਾਲ ਕੋਈ ਦਵਾਈ ਨਹੀਂ ਖਾਣੀ ਚਾਹੀਦੀ | ਉਨ੍ਹਾਂ ਕਿਹਾ ਕਿ ਮੱਛਰਾਂ ਤੋਂ ਬਚਾਅ ਲਈ ਸਾਨੂੰ ਮੱਛਰਦਾਨੀ, ਕਰੀਮਾਂ, ਦਵਾਈਆਂ ਆਦਿ ਦਾ ਪ੍ਰਯੋਗ ਕਰਨਾ ਚਾਹੀਦਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਚ.ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਸਾਫ਼ ਖੜ੍ਹੇ ਪਾਣੀ ਵਿਚ ਡੇਂਗੂ ਅਤੇ ਮਲੇਰੀਆ ਵਾਲਾ ਮੱਛਰ ਪੈਦਾ ਹੁੰਦਾ ਹੈ | ਇਸ ਲਈ ਸਾਨੂੰ ਆਪਣੇ ਘਰਾਂ ਵਿਚ ਅਤੇ ਨੇੜੇ-ਤੇੜੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ | ਉਨ੍ਹਾਂ ਕਿਹਾ ਕਿ ਘਰਾਂ 'ਚ ਟੁੱਟੇ ਭੱਜੇ ਬਰਤਨਾਂ, ਕੂਲਰਾਂ, ਫਰਿੱਜ ਦੀ ਪਿਛਲੀ ਟਰੇਅ, ਪੰਛੀਆਂ ਲਈ ਰੱਖੇ ਪਾਣੀ ਵਾਲੇ ਬਰਤਨਾਂ, ਪਸ਼ੂਆਂ ਦੀਆਂ ਖੁਰਲੀਆਂ ਆਦਿ ਨੂੰ ਹਫ਼ਤੇ 'ਚ ਵਾਰ ਜ਼ਰੂਰ ਸਾਫ਼ ਕਰੋ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਦਸੂਹਾ ਵਿਖੇ ਇੰਟਰ-ਹਾਊਸ ਅਖ਼ਬਾਰ ਪੜੋ੍ਹ ਮੁਕਾਬਲੇ ਕਰਵਾਏ ਅਗਲੀ ਖ਼ਬਰ ਡੀ.ਏ.ਵੀ. ਕਾਲਜ 'ਚ ਦਾਖ਼ਲੇ ਸੰਬੰਧੀ ਪ੍ਰਾਸਪੈਕਟਸ ਜਾਰੀ
Ad Position 24